ਮੋਹਾਲੀ : ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ‘ਚ ਭਾਰੀ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ‘ਚ ਆਪਣਾ ਵਿਸ਼ਵਾਸ ਜਤਾਇਆ ਹੈ। ਇਹ ਚੋਣਾਂ ਸਿਰਫ਼ ਨਿਗਮ ਲਈ ਚੋਣਾਂ ਨਹੀਂ ਹਨ, ਸਗੋਂ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ “ਸੈਮੀਫਾਈਨਲ” ਦੇਖਿਆ ਜਾ ਰਿਹਾ ਹੈ।
ਮੋਹਾਲੀ ਨਗਰ ਨਿਗਮ ਵਿੱਚ, ‘ਆਪ’ ਦੀ ਨੁਮਾਇੰਦਗੀ ਕਰਨ ਵਾਲੀ ਇੱਕ ਪਤੀ-ਪਤਨੀ ਦੀ ਜੋੜੀ ਨੇ ਜਿੱਤ ਦਰਜ ਕੀਤੀ ਹੈ। ਹਰਵਿੰਦਰ ਸਿੰਘ ਨੇ ਵਾਰਡ ਨੰਬਰ 4 ਤੋਂ ਚੋਣ ਜਿੱਤੀ, ਜਦੋਂ ਕਿ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਨੇ ਵਾਰਡ ਨੰਬਰ 3 ਤੋਂ ਜਿੱਤ ਹਾਸਿਲ ਕੀਤੀ ਹੈ।
ਦੱਸ ਦਈਏ ਕਿ ਗੁਰਮੀਤ ਕੌਰ ਨੇ ਕੌਂਸਲਰ ਦੀ ਇਹ ਚੋਣ ਦੂਜੀ ਵਾਰ ਜਿੱਤੀ ਹੈ। ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਨਜ਼ਦੀਕੀ ਸਹਿਯੋਗੀ ਹਨ। ਮੋਹਾਲੀ ਨਗਰ ਨਿਗਮ ਚੋਣਾਂ ਵਿੱਚ, ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਦੇ ਪੁੱਤਰ ਕੁੰਵਰਦੀਪ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵਾਰਡ ਨੰਬਰ 10 ਤੋਂ ਚੋਣ ਲੜ ਰਹੇ ਕੁੰਵਰਦੀਪ ਸਿੰਘ ਨੂੰ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਹਰਾਇਆਹੈ। ਉਨ੍ਹਾਂ ਨੇ 131 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ।

