ਨਗਰ ਨਿਗਮ ਮੁਲਾਜ਼ਮਾਂ ਦਾ ਰੋਸ, ਸਾਬਕਾ ਸੀਐਮ ਦੇ ਘਰ ਅੱਗੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼ੀ

Global Team
2 Min Read

ਰੋਹਤਕ: ਰੋਹਤਕ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਾਜ਼ਮ ਸੰਘ ਨੇ ਪ੍ਰਧਾਨ ਸ਼ੰਭੂ ਦੀ ਅਗਵਾਈ ਹੇਠ ਹੜਤਾਲ ਕਰਦਿਆਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸ਼ਹਿਰ ਦੀਆਂ ਕਈ ਥਾਵਾਂ ‘ਤੇ ਕੂੜੇ ਨਾਲ ਭਰੀਆਂ ਟ੍ਰੈਕਟਰ-ਟ੍ਰਾਲੀਆਂ ਨੂੰ ਖਾਲੀ ਕਰ ਦਿੱਤਾ। ਇੱਕ ਟ੍ਰਾਲੀ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਕੋਠੀ ਦੇ ਬਾਹਰ ਵੀ ਸੁੱਟੀ ਗਈ।

ਮੁਲਾਜ਼ਮਾਂ ਨੇ ਹੁੱਡਾ ਦੀ ਕੋਠੀ ਸਾਹਮਣੇ ਕੂੜਾ ਸੁੱਟ ਕੇ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਮੁਲਾਜ਼ਮ 1 ਮਈ ਤੋਂ ਹੜਤਾਲ ‘ਤੇ ਹਨ, ਜਿਸ ਕਰਕੇ ਸ਼ਹਿਰ ਦੀ ਸਫਾਈ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ।

ਇਸ ਦੌਰਾਨ ਨਗਰ ਨਿਗਮ ਦੇ ਪੱਕੇ ਅਤੇ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਵਿਚ ਝਗੜਾ ਵੀ ਹੋਇਆ, ਜੋ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਸੀ। ਬਾਅਦ ਵਿੱਚ ਦੋਹਾਂ ਪੱਖਾਂ ਵਿਚ ਸਮਝੌਤਾ ਹੋ ਗਿਆ। ਪੱਕੇ ਮੁਲਾਜ਼ਮ ਹੜਤਾਲ ‘ਤੇ ਹਨ, ਜਦਕਿ ਠੇਕੇ ‘ਤੇ ਲੱਗੇ ਮੁਲਾਜ਼ਮ ਕੂੜਾ ਚੁੱਕਣ ਦਾ ਕੰਮ ਕਰ ਰਹੇ ਹਨ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਬਾਰੇ ਸੰਘ ਦੇ ਪ੍ਰਧਾਨ ਸ਼ੰਭੂ ਨੇ ਦੱਸਿਆ ਕਿ ਨਿਗਮ ਵਿੱਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਠੇਕਾ ਪ੍ਰਥਾ ਖਤਮ ਕੀਤੀ ਜਾਵੇ। ਇਸ ਤੋਂ ਇਲਾਵਾ 5 ਹਜ਼ਾਰ ਰੁਪਏ ਜੋਖਮ ਭੱਤਾ, ਪੈਟਰੋਲ ਅਤੇ ਮੋਬਾਈਲ ਦਾ ਖਰਚਾ ਦਿੱਤਾ ਜਾਵੇ ਅਤੇ ਹੋਰ ਮੰਗਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment