ਜਲੰਧਰ: ਜਲੰਧਰ ਤੋਂ ਸਵੇਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ ‘ਚ ਬੀਤੀ ਦੇਰ ਰਾਤ ਇਕ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪਿੰਡ ਰਸੂਲਪੁਰ ਦੀ ਨਹਿਰ ਨੇੜੇ ਕੁੱਝ ਲੋਕਾਂ ਵੱਲੋਂ ਇਕ ਲੜਕੀ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੁਲਿਸ ਮੁਤਾਬਕ ਮ੍ਰਿਤਕ ਲੜਕੀ ਦੀ ਉਮਰ 20 ਤੋਂ 25 ਸਾਲ ਦੱਸੀ ਜਾ ਰਹੀ ਹੈ ਅਤੇ ਕੁੜੀ ਨੇਪਾਲੀ ਹੈ। ਪੁਲਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ ‘ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕੀਤਾ ਗਿਆ ਹੈ।