ਹਰਿਆਣਾ: ਹਰਿਆਣਾ ਦੇ ਕੁਰੂਕਸ਼ੇਤਰ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦਾ ਕਤ.ਲ ਕਰ ਦਿੱਤਾ ਗਿਆ ਹੈ। ਇਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿ.ਤਕਾਂ ਵਿੱਚ ਪਤੀ, ਪਤਨੀ, ਉਨ੍ਹਾਂ ਦਾ ਬੇਟਾ ਅਤੇ ਨੂੰਹ ਸ਼ਾਮਿਲ ਹਨ। ਬਜ਼ੁਰਗ ਜੋੜੇ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਹਨ। ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਸਾਰੇ ਆਪਣੇ-ਆਪਣੇ ਕਮਰਿਆਂ ‘ਚ ਸੁੱਤੇ ਹੋਏ ਸਨ। ਇਹ ਘਟਨਾ ਸਵੇਰੇ ਉਸ ਸਮੇਂ ਸਾਹਮਣੇ ਆਈ, ਜਦੋਂ ਪਰਿਵਾਰ ਦਾ ਕੋਈ ਵੀ ਮੈਂਬਰ ਘਰੋਂ ਬਾਹਰ ਨਹੀਂ ਨਿਕਲਿਆ। ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਪਰਿਵਾਰ ਦੇ ਦੋ ਮੈਂਬਰ ਖੂਨ ਨਾਲ ਲੱਥਪੱਥ ਪਾਏ ਗਏ। ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਕਤ.ਲ ਕਾਰਨ ਪੂਰੇ ਪਿੰਡ ਵਿੱਚ ਸੋਗ ਹੈ। ਫਿਲਹਾਲ ਪਰਿਵਾਰ ਨਾਲ ਰਾਤ ਨੂੰ ਕੀ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿ.ਤਕਾਂ ਦੀ ਪਛਾਣ ਸ਼ਾਹਬਾਦ ਦੇ ਪਿੰਡ ਯਾਰਾ ਵਾਸੀ ਨਾਇਬ ਸਿੰਘ, ਉਸ ਦੀ ਪਤਨੀ ਅੰਮ੍ਰਿਤ ਕੌਰ, ਪੁੱਤਰ ਦੁਸ਼ਯੰਤ, ਨੂੰਹ ਅੰਮ੍ਰਿਤ ਕੌਰ ਵਜੋਂ ਹੋਈ ਹੈ। ਜਦੋਂਕਿ ਨਾਇਬ ਸਿੰਘ ਦਾ ਪੋਤਾ ਕੇਸ਼ਵ (13) ਜ਼ਖਮੀ ਹੈ। ਫਿਲਹਾਲ ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।