ਔਰਤਾਂ ਦੀ ਸੁਰੱਖਿਆ ਲਈ ਲੜ ਰਹੀ ਮਹਿਲਾ ਆਗੂ ਦਾ ਕਤਲ, ਦੋ ਔਰਤਾਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

Global Team
2 Min Read

ਚੰਡੀਗੜ੍ਹ: ਬੋਹਾ ਵਿੱਚ ਐਤਵਾਰ ਸਵੇਰੇ ਮਹਿਲਾ ਦਿਵਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਔਰਤ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਦਾ ਉਸ ਦੇ ਘਰ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਅਤੇ ਕਾਤਲ ਫਰਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੀ ਲੜਕੀ ਵੀਰਪਾਲ ਕੌਰ ਦੇ ਬਿਆਨਾਂ ’ਤੇ ਸੰਦੀਪ ਸਿੰਘ, ਕਾਕਾ ਸਿੰਘ, ਭਾਗੋ ਦੇਵੀ ਲਕਸ਼ਮਣ ਸਿੰਘ ਅਤੇ ਇੱਕ ਅਣਪਛਾਤੀ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਇਸ ਕਤਲੇਆਮ ਨੂੰ ਲੈ ਕੇ ਸੀਪੀਆਈ ਵਰਕਰਾਂ ਨੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਵਿੱਚ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਮਨਜੀਤ ਕੌਰ ਦਾ ਪਲਾਟ ਨੂੰ ਲੈ ਕੇ ਦੂਸਰੀ ਧਿਰਾਂ ਵਿਚਕਾਰ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਸਾਂਝੀਆਂ ਜਥੇਬੰਦੀਆਂ ਦੇ ਯਤਨਾਂ ਨਾਲ ਪਲਾਟ ਦਾ ਮਸਲਾ ਹੱਲ ਕਰਵਾਉਣ ਲਈ ਮਨਜੀਤ ਕੌਰ ਦੇ ਹੱਕ ਵਿੱਚ ਸਮਝੌਤਾ ਹੋਇਆ ਸੀ ਪਰ ਦੂਜੀ ਧਿਰ ਵੱਲੋਂ ਸਮਝੌਤਾ ਨਾ ਹੋਣ ਕਾਰਨ ਕਤਲ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਥਾਣਾ ਬੋਹਾ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਦੇ ਬਿਆਨਾਂ ’ਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment