ਨਿਊਜ਼ ਡੈਸਕ: ਅਮਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਅਤੇ ਉਸਦੀ ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਇੱਕ ਜਨਰਲ ਸਟੋਰ ਵਿੱਚ ਮ੍ਰਿਤਕ ਪਾਏ ਗਏ ਹਨ। ਦੋਵੇਂ ਇਸ ਜਨਰਲ ਸਟੋਰ ‘ਤੇ ਕੰਮ ਕਰਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਅਤੇ ਉਸ ਦੀ ਧੀ ਦੇ ਕਤਲ ਦੀ ਖਬਰ ਨਾਲ ਅਮਰੀਕਾ ‘ਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ‘ਚ ਸੋਗ ਦੀ ਲਹਿਰ ਹੈ।
ਰਿਪੋਰਟਾਂ ਅਨੁਸਾਰ ਪ੍ਰਦੀਪ ਕੁਮਾਰ ਪਟੇਲ ਅਤੇ ਉਨ੍ਹਾਂ ਦੀ ਬੇਟੀ ਵਰਜੀਨੀਆ ਦੇ ਲੈਂਕਫੋਰਡ ਹਾਈਵੇਅ ‘ਤੇ ਸਥਿਤ ਅਕੋਮੈਕ ਕਾਊਂਟੀ ਦੇ ਇਕ ਸਟੋਰ ‘ਤੇ ਕੰਮ ਕਰਦੇ ਸਨ। ਗੋਲੀਬਾਰੀ ਦੀ ਘਟਨਾ ਸਟੋਰ ਵਿੱਚ ਹੀ ਵਾਪਰੀ। ਪੁਲਿਸ ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਪ੍ਰਦੀਪ ਕੁਮਾਰ ਪਟੇਲ (56 ਸਾਲ) ਮ੍ਰਿਤਕ ਹਾਲਤ ਵਿੱਚ ਅਤੇ ਉਸ ਦੀ 24 ਸਾਲਾ ਧੀ ਮੌਕੇ ’ਤੇ ਜ਼ਖ਼ਮੀ ਹਾਲਤ ਵਿੱਚ ਮਿਲੀ। ਦੋਵਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਲਾਜ ਦੌਰਾਨ ਬੇਟੀ ਦੀ ਵੀ ਮੌਤ ਹੋ ਗਈ।
ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਦੋਵੇਂ ਪਿਓ-ਧੀ ਆਪਣੇ ਰਿਸ਼ਤੇਦਾਰ ਦੇ ਸਟੋਰ ‘ਤੇ ਕੰਮ ਕਰਦੇ ਸਨ। ਜਿਵੇਂ ਹੀ ਭਾਰਤੀ ਮੂਲ ਦੇ ਪਿਓ-ਧੀ ਦੇ ਕਤਲ ਦੀ ਖਬਰ ਸੋਸ਼ਲ ਮੀਡੀਆ ‘ਤੇ ਫੈਲੀ ਤਾਂ ਭਾਰਤੀ ਮੂਲ ਦੇ ਲੋਕਾਂ ‘ਚ ਸੋਗ ਦੀ ਲਹਿਰ ਪਸਰ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।