ਮੋਹਾਲੀ: ਪੰਜਾਬ ਦੇ ਮੋਹਾਲੀ ‘ਚ ਸੜਕ ‘ਤੇ ਚੱਲ ਰਹੀ ਮਸਟੈਂਗ ‘ਤੇ ਰੱਖ ਕੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸੋਹਾਣਾ ਨਾਲ ਸਬੰਧਤ ਇਸ ਮਾਮਲੇ ਵਿੱਚ ਪੁਲੀਸ ਨੇ ਵਾਹਨ ਨੰਬਰ ਦੀ ਪਛਾਣ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਰ ਉਤਰਾਖੰਡ ਨੰਬਰ ਦੀ ਹੈ ਤੇ ਪਟਾਕੇ ਚਲਾਉਣ ਵਾਲੇ ਦੋ ਨੌਜਵਾਨਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਸਲ ‘ਚ 25 ਨਵੰਬਰ ਦੀ ਦੇਰ ਰਾਤ ਪਿੰਡ ਸੋਹਾਣਾ ਵਿੱਚ ਦੋ ਨੌਜਵਾਨ ਪਟਾਕੇ ਚਲਾ ਰਹੇ ਸਨ, ਜਿਸ ਬਾਰੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਪੁਲਿਸ ਨੂੰ ਇਸ ਘਟਨਾ ਨਾਲ ਸਬੰਧਤ ਵੀਡੀਓ 2 ਦਸੰਬਰ ਨੂੰ ਮਿਲੀ ਸੀ। ਇਸ ਤੋਂ ਬਾਅਦ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ ਮੋਹਾਲੀ ਦਾ ਰਹਿਣ ਵਾਲਾ ਹੈ। ਮੁਲਜ਼ਮ ਮੋਹਾਲੀ ਵਿੱਚ ਇਮੀਗ੍ਰੇਸ਼ਨ ਕੰਪਨੀ ਚਲਾਉਂਦਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਕਾਰ ਦਿੱਲੀ ਦੇ ਕਿਸੇ ਵਿਅਕਤੀ ਨੂੰ ਵੇਚੀ ਸੀ। 25 ਨਵੰਬਰ ਨੂੰ ਉਸ ਦੇ ਵਿਆਹ ਦੀ ਵਰ੍ਹੇਗੰਢ ਸੀ ਅਤੇ ਉਸ ਨੂੰ ਮਨਾਉਣ ਲਈ ਪਟਾਕੇ ਚਲਾਏ ਗਏ ਸਨ। ਗੱਡੀ ਨੂੰ ਜ਼ਬਤ ਕਰਨ ਲਈ ਮੁਹਾਲੀ ਪੁਲੀਸ ਦੀ ਟੀਮ ਦਿੱਲੀ ਰਵਾਨਾ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।