ਚੰਡੀਗੜ੍ਹ: ਸਰਦੀਆਂ ਦੇ ਮੌਸਮ ਵਿੱਚ ਸਰ੍ਹੋਂ ਦੇ ਸਾਗ ਅਤੇ ਮੱਕੀ ਦੀ ਰੋਟੀ ਦਾ ਸੁਮੇਲ ਨਾ ਸਿਰਫ਼ ਖਾਣ ‘ਚ ਸੁਆਦੀ ਹੁੰਦਾ ਹੈ ਬਲਕਿ ਸਿਹਤ ਲਈ ਵੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸੇ ਲਈ ਸਦੀਆਂ ਤੋਂ ਸਾਡੀਆਂ ਦਾਦੀਆਂ ਸਰਦੀਆਂ ਦੇ ਮੌਸਮ ਵਿੱਚ ਸਰ੍ਹੋਂ ਦੇ ਸਾਗ ਅਤੇ ਮੱਕੀ ਦੀ ਰੋਟੀ ਬਣਾਉਂਦੀਆਂ ਆ ਰਹੀਆਂ ਹਨ। ਇਸਦਾ ਸੇਵਨ ਸਰਦੀਆਂ ਦੇ ਮੌਸਮ ਵਿੱਚ ਵਧੇ ਹੋਏ ਖੰਘ -ਜ਼ੁਕਾਮ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਸਰ੍ਹੋਂ ਦੇ ਸਾਗ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਆਓ ਜਾਣਦੇ ਹਾਂ ਸਰ੍ਹੋਂ ਦੇ ਸਾਗ ਖਾਣ ਦੇ ਫਾਇਦੇ :-
ਪੌਸ਼ਟਿਕ ਤੱਤਾਂ ਦਾ ਖਜ਼ਾਨਾ –
ਸਰ੍ਹੋਂ ਦੇ ਸਾਗ ਵਿਟਾਮਿਨ ਏ, ਸੀ, ਕੇ ਅਤੇ ਈ ਦੇ ਨਾਲ-ਨਾਲ ਆਇਰਨ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦੇ ਹਨ।
ਦਿਲ ਦੀ ਸਿਹਤ –
ਇਸ ਵਿੱਚ ਮੌਜੂਦ ਫਾਈਬਰ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।
ਪਾਚਨ ਕਿਰਿਆ ਵਿੱਚ ਮਦਦਗਾਰ –
ਫਾਈਬਰ ਦੀ ਜ਼ਿਆਦਾ ਮਾਤਰਾ ਪਾਚਨ ਕਿਰਿਆ ਨੂੰ ਸਿਹਤਮੰਦ ਰੱਖਦੀ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦੀ ਹੈ।
ਮਜ਼ਬੂਤ ਇਮਿਊਨਿਟੀ –
ਵਿਟਾਮਿਨ ਸੀ ਨਾਲ ਭਰਪੂਰ ਹੋਣ ਕਰਕੇ ਇਹ ਸਰਦੀਆਂ ਦੇ ਇਨਫੈਕਸ਼ਨ, ਜ਼ੁਕਾਮ ਅਤੇ ਖੰਘ ਨਾਲ ਲੜਨ ਵਿੱਚ ਮਦਦ ਕਰਦਾ ਹੈ।
ਐਂਟੀਆਕਸੀਡੈਂਟ –
ਇਸ ਵਿੱਚ ਗਲੂਕੋਸੀਨੋਲੇਟਸ ਵਰਗੇ ਤੱਤ ਹੁੰਦੇ ਹਨ ਜੋ ਸਰੀਰ ਨੂੰ ਡੀਟੌਕਸੀਫਾਈ ਕਰਨ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦਗਾਰ ਹੋ ਸਕਦੇ ਹਨ।
ਹੱਡੀਆਂ ਦੀ ਮਜ਼ਬੂਤੀ –

