ED ਦੀ ਕਾਰਵਾਈ ‘ਤੇ ਬੋਲੇ PM ਮੋਦੀ, ਕਿਹਾ ‘ਮੇਰੇ ਫੈਸਲੇ ਕਿਸੇ ਨੂੰ ਡਰਾਉਣ ਲਈ ਨਹੀਂ’

Prabhjot Kaur
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਚੰਗਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਹੈ ਕਿ ਕੇਂਦਰੀ ਏਜੰਸੀਆਂ ਵੱਲੋਂ ਜਿਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚੋਂ 97 ਫ਼ੀਸਦੀ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ ਹੈ। ਵਿਰੋਧੀ ਧਿਰ ਵੱਲੋਂ ਈਵੀਐਮ ‘ਤੇ ਸਵਾਲ ਚੁੱਕਣ ਦੇ ਸਬੰਧ ‘ਚ ਪੀਐਮ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਹਾਰ ਦਾ ਦੋਸ਼ ਲਗਾਉਣ ਦਾ ਬਹਾਨਾ ਲੱਭਦੀ ਹੈ ਅਤੇ ਇਸੇ ਲਈ ਅਜਿਹੀਆਂ ਗੱਲਾਂ ਆਖਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸੇ ਨੂੰ ਵੀ ਸਾਡੇ ਫੈਸਲਿਆਂ ਤੋਂ ਡਰਨ ਦੀ ਲੋੜ ਨਹੀਂ ਹੈ। ਕੋਈ ਵੀ ਫੈਸਲਾ ਕਿਸੇ ਨੂੰ ਡਰਾਉਣ ਜਾਂ ਧਮਕਾਉਣ ਲਈ ਨਹੀਂ ਲਿਆ ਜਾਂਦਾ, ਸਗੋਂ ਦੇਸ਼ ਦੇ ਵਿਕਾਸ ਲਈ ਫੈਸਲੇ ਲਏ ਜਾਂਦੇ ਹਨ। ਜਦੋਂ ਪੀਐਮ ਮੋਦੀ ਨੂੰ ਵਿਰੋਧੀ ਧਿਰ ਦੇ ਦੋਸ਼ਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਵਿਰੋਧੀ ਧਿਰ ਨੂੰ ਹਾਰ ਲਈ ਕੋਈ ਨਾ ਕੋਈ ਬਹਾਨਾ ਚਾਹੀਦਾ ਹੈ। ਉਹ ਆਪਣੀ ਹਾਰ ਲਈ ਸਿੱਧੇ ਤੌਰ ‘ਤੇ ਆਪਣੇ ਆਪ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ। ਇਸ ਲਈ EVM ਅਤੇ ਏਜੰਸੀਆਂ ‘ਤੇ ਦੋਸ਼ ਲਗਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ਅਸੀਂ ਚਾਹੁੰਦੇ ਹਾਂ ਕਿ ਵਿਦੇਸ਼ੀ ਭਾਰਤ ਵਿੱਚ ਨਿਵੇਸ਼ ਕਰਨ ਪਰ ਮਿਹਨਤ ਸਾਡੀ ਹੋਣਾ ਚਾਹੀਦਾ ਹੈ। ਇਹ ਉਨ੍ਹਾਂ ਦਾ ਪੈਸਾ ਅਤੇ ਸਾਡਾ ਪਸੀਨਾ ਹੋਣਾ ਚਾਹੀਦਾ ਹੈ। ਉਤਪਾਦਾਂ ਵਿੱਚ ਸਾਡੀ ਧਰਤੀ ਦੀ ਮਹਿਕ ਹੋਣੀ ਚਾਹੀਦੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰੁਜ਼ਗਾਰ ਮਿਲਣਾ ਚਾਹੀਦਾ ਹੈ।

ED ਅਤੇ CBI ਦੀ ਕਾਰਵਾਈ ‘ਤੇ ਮੋਦੀ ਨੇ ਕੀ ਕਿਹਾ?

- Advertisement -

ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਪੀਐਮ ਮੋਦੀ ਨੇ ਕਿਹਾ, ਜਿਨ੍ਹਾਂ ਕਾਨੂੰਨਾਂ ਤਹਿਤ ਕੇਂਦਰੀ ਏਜੰਸੀਆਂ ਕਾਰਵਾਈ ਕਰ ਰਹੀਆਂ ਹਨ, ਉਨ੍ਹਾਂ ਵਿੱਚੋਂ ਕੋਈ ਵੀ ਸਾਡੀ ਸਰਕਾਰ ਵਿੱਚ ਨਹੀਂ ਬਣਿਆ। ਸਾਡੀ ਸਰਕਾਰ ਨੇ ਚੋਣ ਕਮਿਸ਼ਨ ਨੂੰ ਸੁਧਾਰਨ ਲਈ ਕਾਨੂੰਨ ਲਿਆਂਦਾ ਹੈ। ਪਹਿਲਾਂ ਅਜਿਹਾ ਹੁੰਦਾ ਸੀ ਕਿ ਇੱਕ ਪਰਿਵਾਰ ਦੇ ਕਰੀਬੀ ਲੋਕਾਂ ਨੂੰ ਚੋਣ ਕਮਿਸ਼ਨਰ ਬਣਾਇਆ ਜਾਂਦਾ ਸੀ ਅਤੇ ਫਿਰ ਉਹ ਰਾਜ ਸਭਾ ਵਿੱਚ ਚਲੇ ਜਾਂਦੇ ਸਨ। ਮੰਤਰੀ ਬਣਦੇ ਸਨ। ਅਸੀਂ ਇਸ ਤਰ੍ਹਾਂ ਦਾ ਕੰਮ ਨਹੀਂ ਕਰ ਸਕਦੇ।

Share this Article
Leave a comment