ਆਰਥਿਕਤਾ ਦੀ ਮਾਰ ਝੱਲ ਰਹੇ ਲੋਕਾਂ ਦੇ ਟੈਕਸ ਵਿਚੋਂ ਤਨਖਾਹ ਲੈਣ ਨੂੰ ਮੇਰੀ ਆਤਮਾ ਇਜਾਜ਼ਤ ਨਹੀਂ ਦਿੰਦੀ : ਅੰਗਦ ਸਿੰਘ

TeamGlobalPunjab
1 Min Read

ਨਵਾਂਸ਼ਹਿਰ : ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨਾਲ ਜਾਰੀ ਜੰਗ ਵਿਚ ਹੁਣ ਸਥਾਨਕ ਵਿਧਾਇਕ ਅੰਗਦ ਸਿੰਘ ਨੇ ਵੀ ਯੋਗਦਾਨ ਪਾਇਆ ਹੈ । ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਆਪਣੀ ਰਹਿੰਦੀ ਮਿਆਦ ਦੀ ਪੂਰੀ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੰਗਦ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਪਾਤਰ ਵੀ ਲਿਖਿਆ ਹੈ ।

ਵਿਧਾਇਕ ਅੰਗਦ ਸਿੰਘ ਨੇ ਲਿਖਿਆ ਕਿ ਕੋਰੋਨਾ ਵਾਇਰਸ ਨਾਲ ਜਾਰੀ ਜੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਉਹ ਵੀ ਆਪਣਾ ਨਿਮਾਣਾ ਯੋਗਦਾਨ ਪਾਉਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਲਈ ਅਖਤਿਆਰ ਕੀਤੀ ਗਈ ਰਣਨੀਤੀ ਦੀ ਵੀ ਸ਼ਲਾਘਾ ਕੀਤੀ। ਅੰਗਦ ਸਿੰਘ ਨੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਜਦੋਂ ਸਾਨੂੰ ਇਸ ਮੁਕਾਮ ’ਤੇ ਪਹੁੰਚਾਉਣ ਕਿਸਾਨ ਅਤੇ ਹੋਰ ਲੋਕ ਹੀ ਆਰਿਥਕ ਨੁਕਸਾਨ ਝੱਲ ਰਹੇ ਹੋਣ, ਉਸ ਮੌਕੇ ਮੇਰੀ ਅੰਤਰ-ਆਤਮਾ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸ ’ਚੋਂ ਤਨਖਾਹ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਇਸ ਲਈ ਮੈਂ ਪੰਦਰ੍ਹਵੀਂ ਵਿਧਾਨ ਸਭਾ ਦੇ ਆਪਣੇ ਰਹਿੰਦੇ ਕਾਰਜਕਾਲ ਦੀ ਪੂਰੀ ਤਨਖਾਹ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਮੱਦਦ ਹਿੱਤ ਸਰਕਾਰ ਨੂੰ ਜਨਤਕ ਹਿੱਤ ਲਈ ਵਰਤਣ ਦੀ ਬੇਨਤੀ ਕਰਦਾ ਹਾਂ।

Share this Article
Leave a comment