ਬਿਹਾਰ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਆਇਆ ਵੱਡਾ ਬਿਆਨ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਕਾਫ਼ੀ ਚਰਚਾ ਵਿੱਚ ਹੈ। ਜਿਸ ਨੂੰ ਲੈ ਕੇ ਬਿਹਾਰ ‘ਚ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ।

ਚਰਨਜੀਤ ਚੰਨੀ ਨੇ ਇੱਕ ਵੀਡੀਓ ਜਾਰੇ ਕਰਦਿਆਂ ਆਪਣੇ ਵਿਵਾਦਿਤ ਬਿਆਨ ‘ਤੇ ਸਫ਼ਾਈ ਦਿੰਦੇ ਕਿਹਾ ਹੈ ਕਿ ਇਨ੍ਹਾਂ ਪਰਵਾਸੀਆਂ ਨਾਲ ਸਾਡਾ ਨਹੁੰ ਮਾਸ ਦਾ ਰਿਸ਼ਤਾ ਹੈ ਤੇ ਇਨ੍ਹਾਂ ਨੇ ਪੰਜਾਬ ਵਿੱਚ ਆ ਕੇ ਸਾਡੇ ਦੇਸ਼ ਦੇ ਵਿਕਾਸ ਵਿੱਚ ਹਿੱਸਾ ਪਾਇਆ ਹੈ। ਇਸ ਤੋਂ ਇਲਾਵਾਂ ਚੰਨੀ ਨੇ ਕਿਹਾ ਕਿ ਮੇਰੇ ਬਿਆਨਾਂ ਨੂੰ ਤਰੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਕੇਜਰੀਵਾਲ ਵਰਗੇ ਸਾਡੇ ਲੋਕਾਂ ਨੂੰ ਨਾ ਜੋੜ ਕੇ ਦੇਖਿਆ ਜਾਵੇ ਇਹ ਦੇਸ਼ ਵਿੱਚ ਗੜਬੜੀ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਜਿੰਨਾ ਪੰਜਾਬ ਸਦਾ ਹੈ ਓਨਾ ਹੀ ਪ੍ਰਵਾਸੀਆਂ ਦਾ ਹੈ।

ਦੱਸਣਯੋਗ ਹੈ ਕਿ ਚੰਨੀ ਦੇ ਵਿਵਾਦਤ ਬਿਆਨ ਦੀ ਵੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੰਨੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਯੂਪੀ, ਬਿਹਾਰ ਦੇ ਭਈਏ ਨੂੰ ਪੰਜਾਬ ‘ਚ ਵੜਨ ਨਹੀਂ ਦੇਣੇ। ਉਥੇ ਹੀ ਇਸ ਦੌਰਾਨ ਵੀਡੀਓ ਵਿੱਚ ਚੰਨੀ ਦੇ ਨਾਲ ਖੜ੍ਹੀ ਪ੍ਰਿਅੰਕਾ ਗਾਂਧੀ ਵੀ ਤਾੜੀਆਂ ਮਾਰਦੇ ਨਜ਼ਰ ਆ ਰਹੀ ਹਨ।

Share this Article
Leave a comment