ਗਾਜ਼ੀਪੁਰ ਬਾਰਡਰ ਤੋਂ ਕਿੱਲਾਂ ਹਟਾਉਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲੀਸ ਨੇ ਦੱਸੀ ਸੱਚਾਈ

TeamGlobalPunjab
2 Min Read

ਨਵੀਂ ਦਿੱਲੀ: ਗਾਜ਼ੀਪੁਰ ਬਾਰਡਰ ਦੀਆਂ ਸੜਕਾਂ ‘ਤੇ ਲਾਈਆਂ ਕਿੱਲਾਂ ਨੂੰ ਹਟਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵੀਡੀਓ ਨੂੰ ਲੈ ਕੇ ਦਿੱਲੀ ਪੁਲੀਸ ਨੇ ਸ਼ਪਸ਼ਟੀਕਰਨ ਦਿੱਤਾ ਹੈ, ਕਿ ਕਿੱਲਾਂ ਨੂੰ ਹਟਾਇਆ ਨਹੀਂ ਜਾ ਰਿਹਾ ਸਗੋਂ ਉਨ੍ਹਾਂ ਦੀ ਥਾਂ ਬਦਲੀ ਗਈ ਹੈ। ਪੁਲੀਸ ਨੇ ਦੱਸਿਆ ਕਿ ਸਰਹੱਦ ‘ਤੇ ਹਾਲਾਤ ਪਹਿਲਾਂ ਵਰਗੇ ਹੀ ਹਨ। ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਨ੍ਹਾਂ ਕਿੱਲਾਂ ਲਗਾਉਣ ਨੂੰ ਲੈ ਕੇ ਦਿੱਲੀ ਪੁਲੀਸ ਦੀ ਸੋਸ਼ਲ ਮੀਡੀਆ ਤੋਂ ਲੈ ਕੇ ਸਿਆਸੀ ਗਲਿਆਰਿਆਂ ਤੱਕ ਆਲੋਚਨਾ ਹੋ ਰਹੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਕਿੱਲਾਂ ਨੂੰ ਪੁੱਟਿਆ ਜਾ ਰਿਹਾ ਸੀ, ਜਦੋਂ ਇਹ ਵੀਡੀਓ ਕਾਫੀ ਵਾਇਰਲ ਹੋ ਗਈ ਤਾਂ ਦਿੱਲੀ ਪੁਲੀਸ ਨੇ ਇਸ ‘ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿੱਲਾਂ ਨੂੰ ਸਿਰਫ਼ ਦੀ ਰੀਪੁਜ਼ੀਸ਼ਨ ਕੀਤਾ ਗਿਆ ਹੈ ਯਾਨੀ ਕਿ ਉਸ ਦੀ ਜਗ੍ਹਾ ਬਦਲੀ ਗਈ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਫੋਟੋਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ ਇਸ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਗਾਜ਼ੀਪੁਰ ਬਾਰਡਰ ਤੋਂ ਕਿੱਲਾਂ ਹਟਾਈਆਂ ਜਾ ਰਹੀਆਂ ਹਨ। ਇਹ ਸੱਚ ਨਹੀਂ ਹੈ ਕਿੱਲਾਂ ਨੂੰ ਸਿਰਫ਼ ਸਹੀ ਕਰਕੇ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੜਕਾਂ ‘ਤੇ ਲੱਗੀਆਂ ਕਿੱਲਾਂ ਮੋੜਨ ਦੀ ਘਟਨਾ ਵੀ ਸਾਹਮਣੇ ਆਈ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ।

Share this Article
Leave a comment