ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣੇ ‘ਭਾਈ’ ਨਾਲ ਮੁਲਾਕਾਤ ਕੀਤੀ ਅਤੇ ਫਿਰ ਸੋਸ਼ਲ ਮੀਡੀਆ ‘ਤੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ।
ਨਵਜੋਤ ਸਿੱਧੂ ਦੇ ਇਹ ‘ਭਾਈ’ਜਾਨ ਹਨ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ। ਸਿੱਧੂ ਨੇ ਰਾਹੁਲ ਨਾਲ ਆਪਣੀ ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦਿਆਂ ਸਿਰਫ਼ ਦੋ ਸ਼ਬਦਾਂ ਦਾ ਕੈਪਸ਼ਨ ਲਿਖਿਆ … “ਵਿਦ ਭਾਈ” .. ।
With Bhai.. pic.twitter.com/PPovGLF18W
— Navjot Singh Sidhu (@sherryontopp) December 3, 2021
ਦਰਅਸਲ ਉੱਘੇ ਗਾਇਕ ਅਤੇ ਅਦਾਕਾਰ ਸਿੱਧੂ ਮੂਸੇ ਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਨਾਲ ਲੈ ਕੇ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪੁੱਜੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਰਾਜਾ ਵੜਿੰਗ, ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ‘ਸਿੱਧੂਆਂ’ ਦੇ ਨਾਲ ਸਨ।
ਸ਼ੁੱਕਰਵਾਰ ਨੂੰ ਸਿੱਧੂ ਮੂਸੇ ਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਇਸ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ। ਕਾਂਗਰਸ ਨੂੰ ਆਸ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨਾਲ ਪਾਰਟੀ ਨੂੰ ਵੱਡਾ ਫ਼ਾਇਦਾ ਪਹੁੰਚੇਗਾ।