25 ਸਾਲ ਬਾਅਦ ਜੇਲ੍ਹ ਚੋਂ ਰਿਹਾਅ ਹੋਏ ਨੰਦ ਸਿੰਘ

TeamGlobalPunjab
2 Min Read

ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਨੰਦ ਸਿੰਘ ਨੂੰ ਵੀਰਵਾਰ ਸ਼ਾਮ ਰਿਹਾਅ ਕਰ ਦਿੱਤਾ ਗਿਆ ਹੈ। ਨੰਦ ਸਿੰਘ ਨੂੰ ਲੈਣ ਲਈ ਬੀਤੇ ਦੀਨੀਂ ਕੇਂਦਰੀ ਜੇਲ੍ਹ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਹੁੰਚੇ। ਜੇਲ੍ਹ ਤੋਂ ਬਾਹਰ ਆ ਉਨ੍ਹਾਂ ਕੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਸਾਰੀ ਸਿੱਖ ਜੱਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਉਹ ਬਹੁਤ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਦੀ ਰਿਹਾਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ। ਨੰਦ ਸਿੰਘ ਦੀ ਪਰਿਵਾਰਕ ਮੈਂਬਰ ਕੁਲਵਿੰਦਰ ਕੌਰ ਨੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਨੰਦ ਸਿੰਘ ਖ਼ਿਲਾਫ਼ 1995 ‘ਚ ਕਤਲ ਦਾ ਕੇਸ ਦਰਜ ਹੋਇਆ ਸੀ। ਇਸ ਦੌਰਾਨ ਬੁੜੈਲ ਜੇਲ੍ਹ ਵਿਚ ਬੰਦ ਰਹਿੰਦਿਆਂ ਨੰਦ ਸਿੰਘ ਦੀ ਦੋਸਤੀ ਜਗਤਾਰ ਸਿੰਘ ਹਵਾਰਾ ਨਾਲ ਹੋਈ ਜਿਸ ਕਾਰਨ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ।

- Advertisement -

ਜਿਸ ਤੋਂ ਬਾਅਦ ਬੁੜੈਲ ਜੇਲ੍ਹ ਬ੍ਰੇਕ ਮਾਮਲੇ ‘ਚ ਨੰਦ ਸਿੰਘ ਦਾ ਨਾਂ ਵੀ ਸ਼ਾਮਲ ਹੋਇਆ ਸੀ। ਹਾਲਾਂਕਿ ਬਾਅਦ ਵਿਚ ਅਦਾਲਤ ਨੇ ਇਸ ਕੇਸ ਵਿਚੋਂ ਨੰਦ ਸਿੰਘ ਨੂੰ ਬਰੀ ਕਰ ਦਿੱਤਾ ਸੀ। ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਨੰਦ ਸਿੰਘ ਨੂੰ ਰਿਹਾਅ ਕਰਵਾਉਣ ਲਈ ਲਗਾਤਾਰ ਅਦਾਲਤ ਵਿਚ ਅਰਜ਼ੀਆਂ ਦਾਖ਼ਲ ਕਰ ਰਹੇ ਸਨ ਪਰ ਹਰ ਵਾਰ ਪੁਲਿਸ ਦੀ ਨੈਗੇਟਿਵ ਰਿਪੋਰਟ ਹੋਣ ਕਾਰਨ ਰਿਹਾਈ ਸੰਭਵ ਨਹੀਂ ਹੋ ਸਕੀ ਤੇ ਹੁਣ ਹਾਈਕੋਰਟ ਦੇ ਹੁਕਮਾਂ ‘ਤੇ ਰਿਹਾਈ ਮਿਲੀ ਹੈ।

Share this Article
Leave a comment