ਨਾਂਦੇੜ: ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਹਜ਼ੂਰ ਅਬਚਲਨਗਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸੋਧ ਐਕਟ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦਾ ਫੈਸਲਾ ਟਾਲ ਦਿੱਤਾ ਹੈ।
ਐਕਟ ਵਿੱਚ ਸੋਧ ਤੋਂ ਨਾਰਾਜ਼ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਦਿਨ ਪਹਿਲਾਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਬੀਤੇ ਸ਼ੁੱਕਰਵਾਰ ਨਾਂਦੇੜ ਦੇ ਗੁਰਦੁਆਰਾ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਮਹਾਰਾਸ਼ਟਰ ਦੀ ਭਾਜਪਾ-ਸ਼ਿਵ ਸੈਨਾ-ਐਨਸੀਪੀ ਗੱਠਜੋੜ ਸਰਕਾਰ ਤਖ਼ਤ ਹਜ਼ੂਰ ਅਬਚਲਨਗਰ ਸਾਹਿਬ ਦੇ ਕੰਮਕਾਜ ਦੀ ਦੇਖ-ਰੇਖ ਕਰਨ ਵਾਲੇ ਬੋਰਡ ਵਿੱਚ ਮੈਂਬਰਾਂ ਦੀ ਨਿਯੁਕਤੀ ਨਾਲ ਸਬੰਧਤ ਐਕਟ ਵਿੱਚ ਬਦਲਾਅ ਕਰ ਰਹੀ ਹੈ ਅਤੇ ਇਸ ਵਿੱਚ ਸਿੱਖ ਜਥੇਬੰਦੀਆਂ ਦਾ ਦਖ਼ਲ ਹੈ। ਕਰੀਬ 5 ਦਿਨ ਪਹਿਲਾਂ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਵੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਾਤਾਰ ਮਹਾਰਾਸ਼ਟਰ ਸਰਕਾਰ ਦੇ ਸੰਪਰਕ ਵਿੱਚ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।