ਚੰਡੀਗੜ੍ਹ : ਬੀਤੀ ਕੱਲ੍ਹ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਕੁਝ ਕੱਟਰਪੰਥੀ ਮੁਸਲਮਾਨਾਂ ਵੱਲੋਂ ਕੀਤੇ ਗਏ ਪਥਰਾਅ ਦੀ ਦੁਨੀਆਂ ਭਰ ‘ਚ ਨਿਖੇਧੀ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾਂ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਪਾਕਿਸਤਾਨ ਸਥਿਤ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ। ਉੱਥੇ ਹੀ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਨੇ ਦੋਸ਼ ਲਾਇਆ ਹੈ ਕਿ ਜਦੋਂ ਗੁਰਦੁਆਰਾ ਸਾਹਿਬ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਪ੍ਰਸ਼ਾਸਨ ਉੱਥੇ ਮੌਜੂਦ ਨਹੀਂ ਸੀ।
ਦਲਜੀਤ ਚੀਮਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਅੰਦਰ ਭਾਰਤੀ ਹਾਈ ਕਮਿਸ਼ਨ ਨਾਲ ਵੀ ਗੱਲਬਾਤ ਕਰਨਗੇ।