ਅੰਮ੍ਰਿਤਸਰ, 25 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਨਰਾਇਣ ਸਿੰਘ ਚੌੜਾ ਨੂੰ ਕਰੀਬ 4 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ।
ਦੱਸ ਦਈਏ ਕਿ ਇਹ ਘਟਨਾ 4 ਦਸੰਬਰ 2024 ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਵਾਪਰੀ ਸੀ, ਉਸ ਸਮੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਮਾਰਤ ਦੇ ਬਾਹਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਹ ਹਮਲਾ ਨਰਾਇਣ ਸਿੰਘ ਚੌੜਾ ਨੇ ਕੀਤਾ ਸੀ, ਜੋ ਖਾਲਿਸਤਾਨ ਪੱਖੀ ਗਤੀਵਿਧੀਆਂ ਨਾਲ ਜੁੜੇ ਰਹੇ ਹਨ। ਸੁਖਬੀਰ ਬਾਦਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਥੇ ਹਫੜਾ-ਦਫੜੀ ਮਚ ਗਈ। ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਚੌੜਾ ਨੂੰ ਫੜ ਲਿਆ ਅਤੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਖਿਲਾਫ ਸੀ। ਹਾਲਾਂਕਿ ਇਸ ਘਟਨਾ ‘ਚ ਸੁਖਬੀਰ ਬਾਦਲ ਨੂੰ ਗੋਲੀ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਨਰਾਇਣ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਸੀ।
ਅੰਮ੍ਰਿਤਸਰ ਦੀ ਅਦਾਲਤ ਨੇ ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ। ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਹੈ। 110 ਦਿਨ ਜੇਲ ਵਿਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲੀ ਹੈ ਇਸ ਫੈਸਲੇ ਤੋਂ ਬਾਅਦ ਹੁਣ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।