ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ, ਰਾਜਵਰਧਨ ਸਿੰਘ ਰਾਠੌਰ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ, ਰੀਤੀ ਪਾਠਕ, ਅਰੁਣ ਸਾਓ, ਗੋਮਤੀ ਸਾਈਂ, ਦੀਆ ਕੁਮਾਰੀ ਅਤੇ ਕਿਰੋਨੀ ਲਾਲ ਮੀਨਾ ਨੇ ਬੁੱਧਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦਈਏ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਕੁੱਲ 21 ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ 12 ਜਿੱਤੇ ਸਨ ਅਤੇ ਬਾਕੀ 9 ਸੰਸਦ ਮੈਂਬਰ ਚੋਣ ਹਾਰ ਗਏ ਸਨ।
ਜਦੋਂ ਕਿ ਬਾਬਾ ਬਾਲਕ ਨਾਥ ਅਤੇ ਰੇਣੂਕਾ ਸਿੰਘ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਕਿਉਂਕਿ ਉਹ ਅੱਜ ਲੋਕ ਸਭਾ ਵਿੱਚ ਨਹੀਂ ਆਏ। ਇਹ ਦੋਵੇਂ ਸੰਸਦ ਮੈਂਬਰ ਵੀ ਜਲਦੀ ਹੀ ਆਪਣੇ ਅਸਤੀਫੇ ਸੌਂਪ ਦੇਣਗੇ। ਭਾਜਪਾ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਯੋਜਨਾ ਭਾਜਪਾ ਦੇ ਕੰਮ ਆਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।