ਪਟਿਆਲਾ: ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਇਆ ਹੈ।
ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪਟਿਆਲਾ ਬਾਵਾ ਪੂਰਨ ਦਾਸ ਡੇਰੇ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ ਨਾਲ ਲਾਵਾਂ ਲਈਆਂ। ਵਿਆਹ ਸਮਾਗਮ ਵਿੱਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਣੇ ਕਰੀਬੀ ਹੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ‘ਆਪ’ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿਧਾਇਕਾ ਨਰਿੰਦਰ ਕੌਰ ਭਰਾਜ ਮਨਦੀਪ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
Many congratulations @AamAadmiParty MLA Narinder kaur Bharaj ji and Mandeep singh ji on their wedding. Wish them both a very happy married life. pic.twitter.com/eg1CDOEGZC
— Amarinder Singh Raja Warring (@RajaBrar_INC) October 7, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.