ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਮੁੰਬਈ ਦੇ ਇੱਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਨਸੀਰੂਦੀਨ ਸ਼ਾਹ ਦੀ ਪਤਨੀ ਰਤਨਾ ਸ਼ਾਹ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸੀਰੂਦੀਨ ਸ਼ਾਹ ਨੂੰ ਨਿਮੋਨੀਆ ਹੋਇਆ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਹਿੰਦੂਜਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਜਾਣਕਾਰੀ ਮੁਤਾਬਕ ਉਨ੍ਹਾਂ ਦੇ ਫੇਫੜਿਆਂ ’ਚ ਨਿਮੋਨੀਆ ਦਾ ਇਕ ਪੈਚ ਪਾਇਆ ਗਿਆ ਹੈ, ਜਿਸ ਦੀ ਜਾਂਚ ਲਈ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਪਰ ਪਰੇਸ਼ਾਨੀ ਦੀ ਕੋਈ ਗੱਲ ਨਹੀਂ ਹੈ।
ਦੱਸ ਦਈਏ ਕਿ ਅੱਜ ਸਵੇਰੇ ਹੀ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦੇ ਦੇਹਾਂਤ ਦੀ ਖਬਰ ਨਾਲ ਬਾਲੀਵੁੱਡ ਸਦਮੇ ‘ਚ ਹੈ। ਇਸ ਖਬਰ ਤੋਂ ਬਾਅਦ ਨਸੀਰੂਦੀਨ ਸ਼ਾਹ ਦੇ ਵੀ ਦੇਹਾਂਤ ਦੀ ਖਬਰ ਸੋਸ਼ਲ ਮੀਡੀਆ ‘ਤੇ ਉੱਡਣ ਲੱਗੀ, ਹਾਲਾਂਕਿ ਅਦਾਕਾਰ ਠੀਕ ਹਨ ਅਤੇ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ।