ਰੋਮਾਨੀਆ ਲਈ  C-17 ਜਹਾਜ਼ ਨੇ ਹਿੰਡਨ ਏਅਰਬੇਸ ਤੋਂ ਭਰੀ ਉਡਾਣ, ਹੁਣ ਹਵਾਈ ਫੌਜ ਵੀ ਨਿਕਾਸੀ ਮੁਹਿੰਮ ‘ਚ ਸ਼ਾਮਿਲ

TeamGlobalPunjab
3 Min Read

ਨਵੀਂ ਦਿੱਲੀ- ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦੇ ਹੋਏ, ਭਾਰਤੀ ਹਵਾਈ ਸੈਨਾ (IAF) ਦੇ ਇੱਕ C-17 ਟ੍ਰਾਂਸਪੋਰਟ ਜਹਾਜ਼ ਨੂੰ ਅੱਜ ਤੜਕੇ ਰੋਮਾਨੀਆ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਜਹਾਜ਼ ਨੇ ਅੱਜ ਸਵੇਰੇ 4 ਵਜੇ ਰੋਮਾਨੀਆ ਲਈ ਹਿੰਡਨ ਏਅਰਬੇਸ ਤੋਂ ਉਡਾਣ ਭਰੀ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕੀਤੀ ਅਤੇ ਦੇਸ਼ ਦੀ ਹਵਾਈ ਸੈਨਾ ਨੂੰ ਆਪਰੇਸ਼ਨ ਗੰਗਾ ਵਿੱਚ ਸਹਿਯੋਗ ਕਰਨ ਲਈ ਕਿਹਾ।

ਪ੍ਰਧਾਨ ਮੰਤਰੀ ਦੇ ਨਿਰਦੇਸ਼ ਮਿਲਦੇ ਹੀ ਹਵਾਈ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਅਤੇ ਆਪਣੇ ਸਭ ਤੋਂ ਵੱਡੇ ਟਰਾਂਸਪੋਰਟ ਏਅਰਕ੍ਰਾਫਟ ਸੀ-17 ਗਲੋਬਮਾਸਟਰ ਨੂੰ ਇਸ ਆਪ੍ਰੇਸ਼ਨ ਵਿੱਚ ਲਗਾਇਆ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਆਪਰੇਸ਼ਨ ‘ਚ ਹਵਾਈ ਸੈਨਾ ਦੇ ਜਹਾਜ਼ਾਂ ਦੀ ਸ਼ਮੂਲੀਅਤ ਨਾਲ ਉਨ੍ਹਾਂ ਦੀ ਗਿਣਤੀ ਵੀ ਵਧੇਗੀ। ਇਸ ਦੇ ਨਾਲ ਹੀ ਭਾਰਤ ਤੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਵੀ ਤੇਜ਼ੀ ਨਾਲ ਪਹੁੰਚੇਗੀ।

ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਭਾਰਤੀ ਹਵਾਈ ਸੈਨਾ ਨੇ ਇਹ ਵੀ ਕਿਹਾ ਕਿ ਉਹ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਜਿਸ ਤਰ੍ਹਾਂ ਦੀ ਵੀ ਲੋੜ ਹੈ ਉਹ ਉਸ ਲਈ ਤਿਆਰ ਹੈ। ਸੀ-17 ਗਲੋਬਮਾਸਟਰ ਇੱਕ ਵਾਰ ਵਿੱਚ 300 ਤੋਂ 400 ਲੋਕਾਂ ਨੂੰ ਲਿਜਾ ਸਕਦਾ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਅਫਗਾਨਿਸਤਾਨ ‘ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੈਦਾ ਹੋਈ ਸਥਿਤੀ ‘ਚ ਭਾਰਤੀ ਨਾਗਰਿਕਾਂ ਤੋਂ ਇਲਾਵਾ ਹਵਾਈ ਫੌਜ ਨੇ ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ।

ਇਸ ਵਿੱਚ ਵੀ ਹਵਾਈ ਸੈਨਾ ਨੇ ਆਪਣੇ ਸੀ-17 ਜਹਾਜ਼ਾਂ ਨੂੰ ਤਾਇਨਾਤ ਕੀਤਾ ਸੀ। ਹੁਣ ਤੱਕ ਏਅਰ ਇੰਡੀਆ, ਇੰਡੀਗੋ ਅਤੇ ਸਪਾਈਸ ਜੈੱਟ ਵਰਗੀਆਂ ਪ੍ਰਾਈਵੇਟ ਏਅਰਲਾਈਨਾਂ ਭਾਰਤੀ ਵਿਦਿਆਰਥੀਆਂ ਨੂੰ ਆਪ੍ਰੇਸ਼ਨ ਗੰਗਾ ਦੇ ਤਹਿਤ ਲਿਆਉਣ ਦੀ ਮੁਹਿੰਮ ਚਲਾ ਰਹੀਆਂ ਹਨ। ਸੋਮਵਾਰ ਅਤੇ ਮੰਗਲਵਾਰ ਨੂੰ ਵੀ ਉਸਨੇ ਕਈ ਉਡਾਣਾਂ ਚਲਾਈਆਂ। ਮੰਗਲਵਾਰ ਨੂੰ ਇਨ੍ਹਾਂ ਉਡਾਣਾਂ ਰਾਹੀਂ 616 ਭਾਰਤੀਆਂ ਨੂੰ ਘਰ ਲਿਆਂਦਾ ਗਿਆ।

- Advertisement -

ਮੁੰਬਈ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਰਾਹੀਂ 182 ਭਾਰਤੀ ਵਾਪਸ ਪਰਤੇ। ਪੋਲੈਂਡ ਅਤੇ ਸਲੋਵਾਕੀਆ ਦੇ ਹਵਾਈ ਅੱਡਿਆਂ ਦੀ ਵੀ ਵਰਤੋਂ ਕੀਤੀ ਜਾਵੇਗੀ ਵਿਦੇਸ਼ ਸਕੱਤਰ ਸ਼੍ਰਿੰਗਲਾ ਨੇ ਦੱਸਿਆ ਕਿ ਹੁਣ ਤੱਕ ਭਾਰਤੀਆਂ ਨੂੰ ਕੱਢਣ ਲਈ ਬੁਖਾਰੇਸਟ (ਰੋਮਾਨੀਆ) ਅਤੇ ਬੁਡਾਪੇਸਟ (ਹੰਗਰੀ) ਦੇ ਹਵਾਈ ਅੱਡਿਆਂ ਦੀ ਵਰਤੋਂ ਕੀਤੀ ਜਾ ਰਹੀ ਸੀ। ਹੁਣ ਪੋਲੈਂਡ ਅਤੇ ਸਲੋਵਾਕੀਆ ਦੇ ਹਵਾਈ ਅੱਡਿਆਂ ਨੂੰ ਵੀ ਇਸ ਕੰਮ ਲਈ ਵਰਤਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment