ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ’ਤੇ ਨੈਸ਼ਨਲ SC ਕਮੀਸ਼ਨ ਨੇ ਪੰਜਾਬ ਦੇ ਚੀਫ ਸੈਕੇਟਰੀ ਨੂੰ ਦਿੱਲੀ ਕੀਤਾ ਤਲਬ

TeamGlobalPunjab
3 Min Read

ਚੰਡੀਗੜ੍ਹ – ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਵਲੋਂ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ, ਤਿੰਨਾਂ ਦਾ ਜਵਾਬ ਦੇਣ ਦੀ ਨਿਰਧਾਰਤ ਸਮੇਂ ਸੀਮਾ ਖ਼ਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ, ਇੰਨਾ ਹੀ ਨਹੀਂ ਉਸਦੇ ਬਾਅਦ 10 ਜੂਨ ਤੱਕ ਵੀ ਕੋਈ ਜਵਾਬ ਨਹੀਂ ਆਇਆ, ਇਸ ਨੂੰ ਧਿਆਨ ਵਿਚ ਰੱਖਦਿਆਂ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ।

ਕਮੀਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਤੱਕ ਨਹੀਂ ਦਿੱਤਾ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ, ਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ। ਇਸਦੇ ਨਾਲ ਕਮੀਸ਼ਨ ਨੇ ਇਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 338 ਦੇ ਤਹਿਤ ਬਣੀ ਹੋਈ ਹੈ। ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈਏਐਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਗੌਰਤਲਬ ਹੈ ਕਿ ਕਮੀਸ਼ਨ ਨੂੰ ਨਜ਼ਰਅੰਦਾਜ਼ ਕਰਨਾ ਮਤਲੱਬ ਹੈ ਸੰਵਿਧਾਨਕ ਸੰਸਥਾ ਨੂੰ ਨਜਰਅੰਦਾਜ ਕਰਨਾ।
ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।

- Advertisement -

ਸਾਂਪਲਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ, ਤਾਂ ਉਨਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਨੱਠ ਰਹੇ ਹਨ?

Share this Article
Leave a comment