ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਤੋਂ 2 ਘੰਟੇ ਪੁੱਛਗਿੱਛ

Prabhjot Kaur
1 Min Read

ਆਸਾਮ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਐੱਸ.ਏ.) ਦੇ ਅਧਿਕਾਰੀਆਂ ਨੇ ਜੇਲ੍ਹ ‘ਚ ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ ਹੈ। ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਲਗਭਗ ਦੋ ਘੰਟੇ ਪੁੱਛਗਿੱਛ ਕੀਤੀ।

ਉਥੇ ਹੀ ਦੂਜੇ ਪਾਸੇ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਕਿਸੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਤੋਂ ਕੀ ਅਤੇ ਕਿਹੜੇ ਸਵਾਲ ਪੁੱਛੇ ਗਏ ਹਨ। ਪਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਕੋਲੋਂ ਵੱਖਵਾਦੀ ਗਤੀਵਿਧੀਆਂ ਅਤੇ ਵਿਦੇਸ਼ਾਂ ਵਿਚ ਬੈਠੇ ਸਮਰਥਕਾਂ ਤੋਂ ਮਿਲਣ ਵਾਲੀ ਫੰਡਿੰਗ ਬਾਰੇ ਪੁੱਛਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਤੋਂ ਦੁਬਾਰਾ ਪੁੱਛਗਿੱਛ ਕਰ ਸਕਦੇ ਹਨ।

ਇਕ ਰਿਪੋਰਟ ਮੁਤਾਬਕ ਇੱਕ ਪੁਲਿਸ ਅਧਿਕਾਰੀ ਨੇ ਸਿਰਫ਼ ਇਹ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਵੱਖਰੇ ਤੌਰ ’ਤੇ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਕਰੀਬੀ ਦੋਸਤ ਪਾਪਲਪ੍ਰੀਤ ਸਣੇ ਪੰਜਾਬ ਦੇ ਅੱਠ ਹੋਰ ਜੇਲ੍ਹ ਬੰਦ ਵਿਅਕਤੀਆਂ ਤੋਂ ਵੀ ਪੁੱਛਗਿੱਛ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment