ਰਾਸ਼ਟਰੀ ਖੇਡ ਦਿਵਸ : ਪੀਐੱਮ ਮੋਦੀ ਨੇ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ

TeamGlobalPunjab
1 Min Read

ਨਵੀਂ ਦਿੱਲੀ : ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੈ। ਇਸ ਦਿਨ ਨੂੰ ਪੂਰਾ ਦੇਸ਼ ਰਾਸ਼ਟਰੀ ਖੇਡ ਦਿਵਸ ਦੇ ਰੂਪ ‘ਚ ਮਨਾਉਂਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ‘ਚ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਰਾਸ਼ਟਰੀ ਖੇਡ ਦਿਵਸ ’ਤੇ ਅਸੀਂ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਦੇ ਹਾਕੀ ਸਟਿੱਕ ਦੇ ਜਾਦੂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਹ ਸਾਡੇ ਪ੍ਰਤਿਭਾਸ਼ਾਲੀ ਐਥਲੀਟ ਦੀ ਸਫ਼ਲਤਾ ਲਈ ਪਰਿਵਾਰਾਂ, ਕੋਚਾਂ ਅਤੇ ਸਹਿਯੋਗੀ ਕਰਮਚਾਰੀਆਂ ਵੱਲੋਂ ਦਿੱਤੇ ਗਏ ਸਮਰਥਨ ਦੀ ਸ਼ਲਾਘਾ ਕਰਨ ਦਾ ਵੀ ਦਿਨ ਹੈ।

ਭਾਰਤ ਵਿਚ ਰਾਸ਼ਟਰੀ ਖੇਡ ਦਿਵਸ ਹਰ ਸਾਲ 29 ਅਗਸਤ, 2012 ਨੂੰ ਪ੍ਰਸਿੱਧ ਹਾਕੀ ਖਿਡਾਰੀ ਧਿਆਨ ਚੰਦ ਦੇ ਜਨਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਧਿਆਨ ਚੰਦ ਨੂੰ ਹਾਕੀ ਦੇ ਜਾਦੂਗਰ ਵੀ ਕਿਹਾ ਜਾਂਦਾ ਹੈ। ਮੇਜਰ ਧਿਆਨ ਚੰਦ ਨੇ ਲਗਾਤਾਰ ਤਿੰਨ ਓਲੰਪਿਕ ਗੋਲਡ ਮੈਡਲ- 1928, 1932 ਅਤੇ 1936 ਦੇ ਸਮਰ ਓਲੰਪਿਕ ਜਿੱਤਣ ਵਿੱਚ ਭਾਰਤੀ ਹਾਕੀ ਟੀਮ ਦੀ ਸਹਾਇਤਾ ਕੀਤੀ।

Share this Article
Leave a comment