ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਲਗਾਤਾਰ ਵਧਦੇ ਜਾ ਰਹੇ ਨੇ ਤੇ ਇਸ ਨੂੰ ਦੇਖਦਿਆਂ ਸਖਤੀਆਂ ਵੀ ਵਧਣ ਲੱਗੀਆਂ ਹਨ। ਕਈ ਸੂਬਿਆਂ ਨੇ ਫਿਰ ਤੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ, ਜਦਕਿ ਕਈ ਸੂਬਿਆਂ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕਰਦਿਆਂ ਸਾਵਧਾਨ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਟੈਸਟਿੰਗ ਵਿੱਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉੱਥੇ ਹੀ ਦੂਜੇ ਪਾਸੇ ਦੇਸ਼ ਭਰ ਵਿੱਚ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਰੇ ਹਸਪਤਾਲਾਂ, ਪੌਲੀਕਲੀਨਿਕਾਂ ਅਤੇ ਡਿਸਪੈਂਸਰੀਆਂ ਵਿੱਚ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਕਾਰਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਦੇਸ਼ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦੋ ਦਿਨਾਂ ਲਈ ਮੌਕਡ੍ਰਿਲ ਕੀਤੀ ਜਾਵੇਗੀ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਸਿਹਤ ਵਿਭਾਗ ਦੇ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਵਿੱਚ ਤਿਆਰੀ ਦੀ ਜਾਂਚ ਕਰਨ ਦੇ ਨਾਲ-ਨਾਲ ਤਿਆਰੀਆਂ ਬਾਰੇ ਮੌਕਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਅੱਜ ਦੇਸ਼ ਭਰ ਵਿੱਚ ਮੌਕਡ੍ਰਿਲ ਸ਼ੁਰੂ ਹੋ ਗਈ ਹੈ। ਚੇਨਈ ਦੇ ਰਾਜੀਵ ਗਾਂਧੀ ਜਨਰਲ ਹਸਪਤਾਲ ਵਿੱਚ ਕੋਰੋਨਾ ਮਹਾਂਮਾਰੀ ਦੀਆਂ ਤਿਆਰੀਆਂ ਸਬੰਧੀ ਇੱਕ ਮੌਕ ਡਰਿੱਲ ਵੀ ਕਰਵਾਈ ਗਈ, ਜਿਸ ਦਾ ਸੂਬੇ ਦੇ ਸਿਹਤ ਮੰਤਰੀ ਵੱਲੋਂ ਨਿਰੀਖਣ ਵੀ ਕੀਤਾ ਗਿਆ।
राम मनोहर लोहिया अस्पताल में कोविड-19 मॉक ड्रिल का निरीक्षण किया और कोविड के प्रति तैयारियों का जायज़ा लिया
- Advertisement -
Visited RML Hospital to inspect COVID-19 mock drill. pic.twitter.com/ocUX7jhM8r
— Dr Mansukh Mandaviya (@mansukhmandviya) April 10, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.