ਨੌਦੀਪ ਕੌਰ ਨੂੰ ਲੰਬੇ ਸਮੇਂ ਬਾਅਦ ਮਿਲੀ ਜ਼ਮਾਨਤ, ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ । ਇਸੇ ਲੜੀ ਤਹਿਤ ਜਨਵਰੀ ਮਹੀਨੇ ‘ਚ ਮਜ਼ਦੂਰ ਐਕਟੀਵਿਸਟ ਨੌਦੀਪ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਵੱਲੋਂ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅਦਾਲਤ ਵੱਲੋਂ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ । ਉਨ੍ਹਾਂ ਦੱਸਿਆ ਕਿ ਨੌਦੀਪ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ ।

ਸਿਰਸਾ ਨੇ ਕਿਹਾ ਕਿ ਇਹ ਆਵਾਜ਼ ਨੂੰ ਕੁਚਲਣ ਦੇ ਲਈ ਪੁਲਸ ਨੇ ਨੌਦੀਪ ਕੌਰ ਨੂੰ ਚੁੱਕ ਕੇ ਜੇਲ੍ਹ ਵਿੱਚ ਸੁੱਟ ਦਿੱਤਾ । ਇਸ ਮੌਕੇ ਉਨ੍ਹਾਂ ਨੇ ਵਕੀਲਾਂ ਦਾ ਵੀ ਧੰਨਵਾਦ ਕੀਤਾ। ਜ਼ਿਕਰ ਏ ਖਾਸ ਹੈ ਕਿ ਇਸ ਕੇਸ ਵਿੱਚ ਪੁਲੀਸ ਵੱਲੋਂ ਨੌਦੀਪ ਕੌਰ ‘ਤੇ ਤਸ਼ੱਦਦ ਕਰਨ ਦੀ ਵੀ ਗੱਲ ਸਾਹਮਣੇ ਆਈ ਸੀ ।

Share This Article
Leave a Comment