45 ਦਿਨਾਂ ਬਾਅਦ ਕਿਰਤੀ ਕਾਰਕੁਨ ਨੌਦੀਪ ਕੌਰ ਕਰਨਾਲ ਜੇਲ੍ਹ ‘ਚੋਂ ਰਿਹਾਅ

TeamGlobalPunjab
1 Min Read

ਕਰਨਾਲ : ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਿਰਤੀ ਲੀਡਰ ਨੌਦੀਪ ਕੌਰ ਨੂੰ ਰਿਹਾਅ ਕਰ ਦਿੱਤਾ ਗਿਆ। ਪੰਜਾਬ ਹਰਿਆਣਾ ਹਾਈਕੋਰਟ ਨੇ ਨੌਦੀਪ ਕੌਰ ਨੂੰ ਇਰਾਦਾ ਕਤਲ ਅਤੇ ਹੋਰਨਾਂ ਦੋਸ਼ਾਂ ਤਹਿਤ ਦਰਜ ਕੀਤੇ ਗਏ ਕੇਸਾਂ ਵਿੱਚ ਜ਼ਮਾਨਤ ਦੇ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੂੰ ਹਰਿਆਣਾ ਦੀ ਕਰਨਾਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

ਨੌਦੀਪ ਕੌਰ ਨੂੰ 12 ਜਨਵਰੀ ਨੂੰ ਹਰਿਆਣਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਹਿਲਾ ਕਾਰਕੁਨ ‘ਤੇ ਹਰਿਆਣਾ ਦੇ ਸੋਨੀਪਤ ਵਿਚ ਇਕ ਫੈਕਟਰੀ ਦਾ ਘਿਰਾਓ ਕਰਨ ਅਤੇ ਕੰਪਨੀ ਤੋਂ ਜਬਰੀ ਉਗਰਾਹੀ ਕਰਨ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਹਰਿਆਣਾ ਦੀ ਪੁਲੀਸ ਨੇ ਨਵਦੀਪ ਕੌਰ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਸੀ। ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਨੌਦੀਪ ਕੌਰ ਨੂੰ ਕਾਗਜ਼ੀ ਕਾਰਵਾਈ ਮਗਰੋਂ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਨੌਦੀਪ ਕੌਰ ਦੇ ਪਰਿਵਾਰ ਨੇ ਆਪਣੀ ਧੀ ਦੀ ਰਿਹਾਈ ‘ਤੇ ਖੁਸ਼ੀ ਜ਼ਾਹਰ ਕੀਤੀ। ਜੇਲ੍ਹ ਵਿੱਚ ਬੰਦ ਦੌਰਾਨ ਨੌਦੀਪ ਕੌਰ ਦੇ ਪਰਿਵਾਰ ਨੇ ਪੁਲੀਸ ਵੱਲੋਂ ਤਸ਼ੱਦਦ ਢਾਹੇ ਜਾਣ ਦੇ ਇਲਜ਼ਾਮ ਵੀ ਲਗਾਏ ਸਨ।

Share this Article
Leave a comment