ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਨਵਜੋਤ ਸਿੱਧੂ, ਸਰਕਾਰ ਨੂੰ ਦਿੱਤੀ ਚਿਤਾਵਨੀ

TeamGlobalPunjab
2 Min Read

ਪਟਿਆਲਾ: ਪਟਿਆਲਾ ‘ਚ ਬੀਤੇ ਦਿਨੀਂ ਕਬੱਡੀ ਖਿਡਾਰੀ ਦਾ ਕਤਲ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬੀ ਯੂਨੀਵਰਸਿਟੀ ਨੇੜ੍ਹੇ ਇੱਕ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਅੱਜ ਮ੍ਰਿਤਕ ਧਰਮਿੰਦਰ ਸਿੰਘ ਦੇ ਘਰ ਨਵਜੋਤ ਸਿੰਘ ਸਿੱਧੂ ਦੁੱਖ ਸਾਝਾ ਕਰਨ ਪਹੁੰਚੇ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫਤ ਚੋਂ ਫਰਾਰ ਹਨ, ਪਰ ਅਸੀਂ ਤਿੰਨ ਦਿਨ ਦਾ ਸਮਾਂ ਦੇ ਰਹੇ ਹਾਂ ਜੇਕਰ 3 ਦਿਨ ‘ਚ ਮੁਲਜ਼ਮ ਕਾਬੂ ਨਾਂ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ।

ਉੱਥੇ ਹੀ ਦੂਜੇ ਪਾਸੇ ਮ੍ਰਿਤਕ ਦੇ ਪਿਤਾ ਨੇ  ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨ।

ਮ੍ਰਿਤਕ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੌਣ ਕਲਾਂ ਦਾ ਰਹਿਣ ਵਾਲਾ ਸੀ। ਧਰਮਿੰਦਰ ਦੀ ਮੌਤ ਤੋਂ ਬਾਅਦ ਉਸਦੇ ਘਰ ’ਚ ਮਾਤਮ ਛਾ ਗਿਆ ਹੈ। ਉੱਥੇ ਹੀ ਮਾਮਲੇ ਤੋਂ ਬਾਅਦ ਹੁਣ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment