ਚੰਡੀਗੜ੍ਹ: ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ਰਹਿੰਦੇ ਇਕ ਐਨਆਰਆਈ ਤੇ 2 ਕਰੋੜ ਤੋਂ ਵੱਧ ਦੀ ਧੋਖਾਧੜੀ ਕਰਨ ਦੇ ਇਲਜ਼ਾਮ ਲਗਾਏ ਹਨ। ਮਾਮਲਾ ਰਣਜੀਤ ਐਵੀਨਿਊ ਸਥਿਤ SCO ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਿਸ ਦੀ ਜਾਂਚ ਆਰਥਿਕ ਅਪਰਾਧ (ਈਓ) ਵਿੰਗ ਵੱਲੋਂ ਕੀਤੀ ਜਾ ਰਹੀ ਹੈ।
ਨਵਜੋਤ ਕੌਰ ਸਿੱਧੂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਐਨਆਰਆਈ ਅੰਗਦ ਸਿੰਘ ਨੇ ਆਪਣੇ ਦੋਵੇਂ ਮਾਮਿਆਂ ਦੇ ਨਾਲ ਮਿਲ ਕੇ ਧੋਖਾਧੜੀ ਕੀਤੀ ਹੈ। ਉਸ ਦੇ ਮਾਮੇ ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਵੱਲੋਂ ਧੋੋਖਾਧੜੀ ਕਰਨ ਵਿਚ ਭੂਮਿਕਾ ਨਿਭਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਸ ਦੇ ਸਾਬਕਾ ਨਿੱਜੀ ਸਹਾਇਕ ਗੌਰਵ ਅਤੇ ਉਸ ਦੇ ਸਾਥੀ ਜਗਜੀਤ ਸਿੰਘ ਨੇ ਵੀ ਇਸ ਧੋਖਾਧੜੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਅੰਗਦ ਪਾਲ ਸਿੰਘ ਨੇ ਰਣਜੀਤ ਐਵੀਨਿਊ ਸਥਿਤ ਐਸ.ਸੀ.ਓ ਨੰਬਰ 10 ਨੂੰ ਵੇਚਣ ਦੀ ਤਜਵੀਜ਼ ਰੱਖੀ ਸੀ। ਇਸ ਦੇ ਲਈ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ। ਇਸ ਸਮਝੌਤੇ ‘ਤੇ ਡਾ: ਸਿੱਧੂ ਦੇ ਨੁਮਾਇੰਦੇ ਸੁਸ਼ੀਲ ਰਾਵਤ ਅਤੇ ਅੰਗਦ ਪਾਲ ਸਿੰਘ ਦੀ ਵਿਸ਼ਾਲ ਕੌਰ ਨੇ ਵੀ ਦਸਤਖ਼ਤ ਕੀਤੇ।
ਡਾ.ਨਵਜੋਤ ਕੌਰ ਸਿੱਧੂ ਨੋ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਇਦਾਦ ਨੂੰ ਬੁੱਕ ਕਰਨ ਲਈ ਅੰਗਦ ਦੇ ਖਾਤੇ ਵਿਚ 1.2 ਕਰੋੜ ਰੁਪਓ ਖਾਤੇ ਵਿਚ ਟਰਾਂਸਫਰ ਵੀ ਕੀਤੇ ਸਨ ਕਈ ਵਾਰ ਅਦਾਇਗੀ ਲਈ ਚੈੱਕ ਵੀ ਦਿੱਤੇ, ਜੋ ਕਿ ਉਸ ਦੇ ਨਿੱਜੀ ਸਹਾਇਕ ਗੌਰਵ ਨੇ ਕੈਸ਼ ਕਰਵਾ ਕੇ ਰਕਮ ਅੰਗਦ ਦੇ ਏਜੰਟ ਨੂੰ ਸੌਂਪ ਦਿੱਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।