ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਸਿਹਤ ਪਿਛਲੇ ਦੋ ਦਿਨਾਂ ਤੋਂ ਖਰਾਬ ਚੱਲ ਰਹੀ ਹੈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ‘ਮੇਰੀ ਪਤਨੀ ਪਿਛਲੇ ਦੋ ਦਿਨਾਂ ਤੋਂ ਗੰਬੀਰ ਬਿਮਾਰ ਸਨ, ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਤੇ ਅੱਜ ਫੋਰਟਿਸ ਹਸਪਤਾਲ ‘ਚ ਉਨ੍ਹਾਂ ਦਾ ਆਪਰੇਸ਼ਨ ਹੋਵੇਗਾ।’ ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਸਿੱਧੂ ਦੇ ਜਲਦੀ ਠੀਕ ਹੋਣ ਦੇ ਲਈ ਅਰਦਾਸ ਕਰਨ ਲਈ ਅਪੀਲ ਵੀ ਕੀਤੀ।
Wife was seriously ill for the last two days , was hospitalised yesterday ….. will be operated today at fortis Hospital … praying for a speedy recovery
— Navjot Singh Sidhu (@sherryontopp) April 12, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.