ਨਵਜੋਤ ਕੌਰ ਸਿੱਧੂ ਕਾਂਗਰਸ ਤੋਂ Suspend, ਵਿਵਾਦਿਤ ਬਿਆਨ ਤੋਂ ਬਾਅਦ ਹੋਈ ਕਾਰਵਾਈ

Global Team
2 Min Read

ਚੰਡੀਗੜ੍ਹ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ‘ਚ ਵੱਡੀ ਉਥਲ-ਪੁਥਲ ਹੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਲੈ ਕੇ ਪਾਰਟੀ ਨੀ ਸਖਤ ਫੈਸਲਾ ਲਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਵਿਚੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਵਿਰੁੱਧ ਪਾਰਟੀ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਦਰਅਸਲ, ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ “ਸਿਰਫ਼ ਉਹੀ ਮੁੱਖ ਮੰਤਰੀ ਬਣਦਾ ਹੈ ਜੋ 500 ਕਰੋੜ ਰੁਪਏ ਦਾ ਅਟੈਚੀ ਦਿੰਦਾ ਹੈ।” ਬੀਤੇ ਦਿਨੀ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਜਾਵੇ। ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ ਪਰ ਉਹ ਪੰਜਾਬ ਨੂੰ ‘ਸੁਨਹਿਰੀ ਸੂਬਾ’ ਬਣਾ ਸਕਦੇ ਹਨ, ਪਰ ਸਾਡੇ ਕੋਲ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ 500 ਕਰੋੜ ਰੁਪਏ ਨਹੀਂ ਹਨ। ਜੋ ਕੋਈ 500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦਿੰਦਾ ਹੈ, ਉਹ ਮੁੱਖ ਮੰਤਰੀ ਬਣਦਾ ਹੈ।”

ਨਵਜੋਤ ਕੌਰ ਤੋਂ ਪੁੱਛਿਆ ਗਿਆ ਕਿ “ਕੀ ਕਦੇ ਕਿਸੇ ਪਾਰਟੀ ਨੇ ਤੁਹਾਡੇ ਤੋਂ ਪੈਸੇ ਮੰਗੇ ਹਨ?” ਉਨ੍ਹਾਂ ਨੇ ਜਵਾਬ ਦਿੱਤਾ, “ਨਹੀਂ, ਕਿਸੇ ਨੇ ਸਾਡੇ ਤੋਂ ਨਹੀਂ ਮੰਗੇ । ਪਰ ਮੁੱਖ ਮੰਤਰੀ ਓਹੀ ਬਣਦਾ ਹੈ ਜੋ ਵਿਅਕਤੀ 500 ਕਰੋੜ ਰੁਪਏ ਦਾ ਅਟੈਚੀ ਦਿੰਦਾ ਹੈ।” ਨਵਜੋਤ ਕੌਰ ਦੇ ਇਸ ਬਿਆਨ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਵਿੱਚ ਹਲਚਲ ਮਚਾ ਦਿੱਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment