ਨਵਜੋਤ ਸਿੱਧੂ ਅਤੇ ਪੰਜਾਬ ਦੇ ਮੰਤਰੀਆਂ ਨੇ ਮ੍ਰਿਤਕ ਕਿਸਾਨ ਨਛੱਤਰ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

TeamGlobalPunjab
1 Min Read

ਲਖੀਮਪੁਰ :  ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਾਂਗਰਸੀ ਆਗੂਆਂ ਦੇ ਨਾਲ ਮ੍ਰਿਤਕ ਕਿਸਾਨ ਨਛੱਤਰ ਸਿੰਘ ਦੇ ਘਰ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

- Advertisement -

ਬੀਤੇ ਐਤਵਾਰ ਨੂੰ ਲਖੀਮਪੁਰ ਖੇੜੀ ਵਿਖੇ ਭਾਜਪਾ ਆਗੂ ਆਸ਼ੀਸ਼ ਮਿਸ਼ਰਾ ਦੀ ਗੱਡੀ ਵਲੋਂ ਕਈ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਵਿੱਚ ਨਛੱਤਰ ਸਿੰਘ ਵੀ ਸ਼ਾਮਲ ਸੀ।

ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਸ਼ੀਸ਼ ਮਿਸ਼ਰਾ ਦੇ ਆਤਮ ਸਮਰਪਣ ਤੋਂ ਬਾਅਦ ਲਖੀਮਪੁਰ ਘਟਨਾ ‘ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਅਪਣਾ ਵਰਤ ਤੋੜਿਆ । ਨਵਜੋਤ ਸਿੱਧੂ ਨੇ ਕਿਹਾ ਕਿ ਸੱਚ ਦਾ ਮਾਰਗ ਹਮੇਸ਼ਾ ਜਿੱਤ ਪ੍ਰਾਪਤ ਕਰੇਗਾ ।

- Advertisement -

Share this Article
Leave a comment