ਨਵਜੋਤ ਸਿੱਧੂ ਨੇ ਕਿਸਾਨਾਂ ਦੇ ਸਮਰਥਨ ‘ਚ ਕੀਤਾ ਵੱਡਾ ਐਲਾਨ!

TeamGlobalPunjab
2 Min Read

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ 26 ਮਈ ਨੂੰ ਪੂਰੇ ਦੇਸ਼ ‘ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਹੱਦਾਂ ਵੱਲ ਕੂਚ ਕਰ ਰਹੇ ਹਨ। ਇਸ ਤੋਂ ਇਲਾਵਾ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਲੋਕ ਆਪਣੇ ਘਰਾਂ ਜਦੋਂਕਿ ਕਿਸਾਨ ਆਪਣੇ ਖੇਤੀ ਸੰਦਾਂ ’ਤੇ ਕਾਲੇ ਝੰਡੇ ਲਾਉਣਗੇ। ਪਿੰਡਾਂ ਵਿੱਚ ਧਰਨੇ ਪ੍ਰਦਰਸ਼ਨ ਤੋਂ ਇਲਾਵਾ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ ਜਾਣਗੇ।

ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ ਕੀਤਾ ਤੇ ਲੋਕਾਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਨਵਜੋਤ ਸਿੱਧੂ ਨੇ ਟਵੀਟ ਕਰ ਲਿਖਿਆ, ‘ਮੈਂ ਕੱਲ੍ਹ ਸਵੇਰ 9:30 ਵਜੇ ਆਪਣੇ ਦੋਹਾਂ ਘਰਾਂ (ਅੰਮ੍ਰਿਤਸਰ ਅਤੇ ਪਟਿਆਲਾ) ‘ਤੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਕਾਲਾ ਝੰਡਾ ਫਹਿਰਾਵਾਂਗਾI … ਮੇਰੀ ਸਭ ਨੂੰ ਬੇਨਤੀ ਹੈ ਕਿ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖ੍ਰੀਦ ਤੇ ਜਿਣਸਾਂ ‘ਤੇ ਐਮ.ਐਸ.ਪੀ. ਯਕੀਨੀ ਬਣਾਉਣ ਲਈ ਕੋਈ ਵਿਕਲਪਕ ਹੱਲ ਨਹੀਂ ਕੱਢਿਆ ਜਾਂਦਾ ਤਦ ਤੱਕ ਅਜਿਹਾ (ਹਰ ਛੱਤ ‘ਤੇ ਕਾਲਾ ਝੰਡਾ) ਕੀਤਾ ਜਾਵੇ।’

ਦੱਸ ਦਈਏ ਸੰਯੁਕਤ ਕਿਸਾਨ ਮੋਰਚਾ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਚਿੱਠੀ ਲਿਖੀ ਸੀ। ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਜੇਕਰ 25 ਮਈ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਪੁਖ਼ਤਾ ਜਵਾਬ ਨਹੀਂ ਆਉਂਦਾ ਹੈ ਤਾਂ ਉਹ ਆਪਣੇ ਮੁਜ਼ਾਹਰੇ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।

Share this Article
Leave a comment