ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨ ਦੇ ਕੰਮ ਵਿੱਚ ਲੱਗੇ ਹੋਏ ਹਨ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ 4 ਸਲਾਹਕਾਰ ਨਿਯੁਕਤ ਕੀਤੇ ਗਏ ਹਨ।
ਸਿੱਧੂ ਨੇ ਡਾ. ਅਮਰ ਸਿੰਘ (ਲੋਕ ਸਭਾ ਮੈਂਬਰ),
ਮੁਹੰਮਦ ਮੁਸਤਫਾ (ਸਾਬਕਾ ਡੀ.ਜੀ.ਪੀ. ਪੰਜਾਬ),
ਮਾਲਵਿੰਦਰ ਸਿੰਘ ਮਾਲੀ ਅਤੇ
ਡਾ. ਪਿਆਰੇ ਲਾਲ ਗਰਗ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ।
ਇਨ੍ਹਾਂ ਚਾਰਾਂ ਦੀ ਨਿਯੁਕਤੀ ਤੁਰੰਤ ਪ੍ਰਭਾਵੀ ਹੋ ਗਈ ਹੈ।