ਨਵਜੋਤ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਕੀਤਾ ਨਿਯੁਕਤ

TeamGlobalPunjab
1 Min Read

ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ  ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ।

ਇਸ ਸਬੰਧ ਵਿੱਚ ਸਿੱਧੂ ਨੇ ਮੁਹੰਮਦ ਮੁਸਤਫ਼ਾ ਨੂੰ ਪੱਤਰ ਸੌਂਪਿਆ ਹੈ ਤੇ ਇਸ ਮੌਕੇ ਰਜ਼ੀਆ ਸੁਲਤਾਨਾ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਉਹਨਾਂ ਨੇ ਅਹੁਦਾ ਸਵੀਕਾਰ ਕਰ ਲਿਆ ਹੈ।

Share This Article
Leave a Comment