ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਜਿਸ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਵੀ ਚੰਡੀਗੜ੍ਹ ਪਹੁੰਚੇ ਹਨ। ਕੈਬਨਿਟ ਅਹੁਦਾ ਛੱਡਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਵਿਧਾਨ ਸਭਾ ਦੇ ਸੈਸ਼ਨ ਵਿੱਚ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ ਅਗਸਤ ਮਹੀਨੇ ਵੀ ਸੈਸ਼ਨ ਬੁਲਾਇਆ ਗਿਆ ਸੀ ਤਾਂ ਉਮੀਦ ਜਤਾਈ ਜਾ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਉਸ ਇਜਲਾਸ ਵਿੱਚ ਸ਼ਾਮਲ ਹੋਣਗੇ ਪਰ ਉਹ ਗ਼ੈਰ ਹਾਜ਼ਰ ਰਹੇ ਸਨ।
ਖੇਤੀ ਕਾਨੂੰਨ ਖਿਲਾਫ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਰੈਲੀ ਕੱਢ ਚੁੱਕੇ ਹਨ। ਕਾਂਗਰਸ ਦੀ ਟਰੈਕਟਰ ਰੈਲੀ ਵਿੱਚ ਵੀ ਨਵਜੋਤ ਸਿੰਘ ਸਿੱਧੂ ਮੋਗਾ ਵਿਖੇ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਸਟੇਜ ‘ਤੇ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਅਤੇ ਖੇਤੀ ਕਾਨੂੰਨਾਂ ਦੀ ਡੱਟ ਕੇ ਖ਼ਿਲਾਫ਼ਤ ਕੀਤੀ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਵੱਖ ਤੌਰ ‘ਤੇ ਰੈਲੀਆਂ ਵੀ ਕੀਤੀਆਂ ਸਨ। ਹੁਣ ਵਿਧਾਨ ਸਭਾ ਦਾ ਸੈਸ਼ਨ ਅਟੈਂਡ ਕਰਨ ਲਈ ਨਵਜੋਤ ਸਿੰਘ ਸਿੱਧੂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨਾਲ ਵਿਧਾਨ ਸਭਾ ਪਹੁੰਚੇ ਹਨ।