ਨਾਮਜ਼ਦਗੀਆਂ ਭਰਨ ਦਾ ਅੱਜ ਵੱਡਾ ਦਿਨ, ਇਹ ਲੀਡਰ ਭਰਨਗੇ ਕਾਗਜ਼

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਵੱਡਾ ਦਿਨ ਹੋਵੇਗਾ। ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣਗੇ।

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਨਵਜੋਤ ਸਿੱਧੂ ਅੱਜ ਸਵੇਰੇ 11 ਵਜੇ ਆਪਣਾ ਨੌਮੀਨੇਸ਼ਨ ਦਾਖ਼ਲ ਕਰਨਗੇ।

ਕੈਬਨਿਟ ਮੰਤਰੀ ਪਰਗਟ ਸਿੰਘ ਜਲੰਧਰ ਕੈਂਟ ਤੋਂ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ ਉਹ ਸਵੇਰੇ 10 ਵਜੇ ਆਪਣਾ ਨਾਮਜ਼ਦਗੀ ਦਾਖ਼ਲ ਕਰਵਾਉਣਗੇ।

ਇਸ ਤੋਂ ਇਲਾਵਾ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਭਗਵੰਤ ਮਾਨ ਸਵੇਰੇ ਸਾਢੇ ਦੱਸ ਵਜੇ ਆਪਣਾ ਨਾਮਜ਼ਦਗੀ ਦਾਖ਼ਲ ਕਰਵਾਉਣਗੇ।

- Advertisement -

ਪੰਜਾਬ ਵਿੱਚ 25 ਜਨਵਰੀ, 2022 ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਨੌਮੀਨੇਸ਼ਨ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।

Share this Article
Leave a comment