ਆਸ਼ੀਸ਼ ਮਿਸ਼ਰਾ ਦੇ ਪੁਲਿਸ ਅੱਗੇ ਪੇਸ਼ ਹੋਣ ਤੋਂ ਬਾਅਦ ਸਿੱਧੂ ਵਲੋਂ ਭੁੱਖ ਹੜਤਾਲ ਕੀਤੀ ਗਈ ਖ਼ਤਮ

TeamGlobalPunjab
1 Min Read

ਲਖੀਮਪੁਰ ਖੀਰੀ: ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵਲੋਂ ਕ੍ਰਾਈਮ ਬਰਾਂਚ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।

ਬੀਤੇ ਦਿਨੀਂ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਲਖੀਮਪੁਰ ਖੀਰੀ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਅਤੇ ਹੋਰਾਂ ਨਾਲ ਮੁਲਾਕਾਤ ਕੀਤੀ ਸੀ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਦੇ ਘਰ ਪੁੱਜੇ। ਜਿੱਥੇ ਉਨ੍ਹਾਂ ਮੌਨ ਵਰਤ ਰੱਖਿਆ ਅਤੇ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸਰਾ ਜਾਂਚ ਵਿਚ ਸ਼ਾਮਲ ਨਹੀਂ ਹੁੰਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।

Share this Article
Leave a comment