ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ‘ਚ ਨਤਮਸਤਕ ਹੋਣ ਪਹੁੰਚੇ।
ਪੰਜਾਬ ਕਾਂਗਰਸ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਡੇਰਾ ਸੱਚਖੰਡ ਬੱਲਾਂ ਪੁੱਜੇ ਸਨ।
ਨਵਜੋਤ ਸਿੰਘ ਸਿੱਧੂ ਨੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਲਿਆ ।
ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਵੀ ਮੌਜੂਦ ਰਹੇ।
ਡੇਰਾ ਬੱਲਾਂ ਵਿਖੇ ਨਵਜੋਤ ਸਿੱਧੂ ਨੇ ਇਕ ਆਮ ਸ਼ਰਧਾਲੂਆਂ ਵਾਂਗ ਲੰਗਰ ਛਕਿਆ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਮੰਤਰੀ ਅਰੁਣਾ ਚੌਧਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਸਥਾਨਕ ਵਿਧਾਇਕ ਸੁਰਿੰਦਰ ਚੌਧਰੀ ਸਮੇਤ 15 ਵਿਧਾਇਕ ਹਾਜ਼ਰ ਸਨ।