FCI ਰਾਹੀਂ ਕੇਂਦਰ ਸਰਕਾਰ ਕਿਸਾਨਾਂ ਤੇ ਆੜਤੀਆਂ ‘ਚ ਪਾ ਰਹੀ ਫੁੱਟ: ਸਿੱਧੂ

TeamGlobalPunjab
1 Min Read

ਪਟਿਆਲਾ: ਖੇਤੀ ਕਾਨੂੰਨਾਂ ਦੇ ਖਿਲਾਫ਼ ਨਿੱਤਰੇ ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ‘ਤੇ ਨਿਸ਼ਾਨੇ ਲਾਏ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ APMC ਸਿਸਟਮ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਯਤ ਫੁੱਟ ਪਾਉਣ ਵਾਲੀ ਹੈ।

ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਐਫਸੀਆਈ ਵੱਲੋਂ ਫਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤੇ ‘ਚ ਪਾਉਣ ਦਾ ਵੀ ਵਿਰੋਧ ਕੀਤਾ। ਉਹਨਾਂ ਕਿਹਾ ਕਿ ਆੜਤੀਆਂ ਸਿਰਫ਼ ਵਿਚੋਲਗੀ ਦਾ ਕੰਮ ਨਹੀਂ ਕਰਦਾ ਸਗੋਂ ਉਹ ਕਿਸਾਨ ਦਾ ਪੂਰਾ ਸਹਿਯੋਗ ਕਰਦਾ ਹੈ।

ਫਸਲ ਦੀ ਬਿਜਾਈ ਤੋਂ ਲੈ ਕੇ ਕਟਾਈ ਤੱਕ ਆੜਤੀਆਂ ਕਿਸਾਨਾਂ ਦੇ ਨਾਲ ਖੜ੍ਹਾ ਹੁੰਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਹ ਫੈਸਲਾ ਵੀ ਵਾਪਸ ਲੈਣਾ ਪਵੇਗਾ। ਜਿਵੇਂ ਪਹਿਲਾਂ ਫਸਲ ਦੀ ਅਦਾਇਗੀ ਹੁੰਦੀ ਸੀ ਹੁਣ ਵੀ ਇਸੇ ਤਰ੍ਹਾਂ ਕੀਤੀ ਜਾਵੇ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਕਿਹਾ ਕਿ ਐਫਸੀਆਈ ਦੇ ਇਸ ਫੈਸਲੇ ਨਾਲ ਠੇਕੇ ‘ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੁਸ਼ਕਲਾਂ ਆ ਸਕਦੀਆਂ ਹਨ।

ਨਵਜੋਤ ਸਿੱਧੂ ਨੇ ਆੜਤੀਆਂ ਨੂੰ ਖੇਤੀ ਆਰਥਿਕਤਾ ਦੀ ਰੀੜ ਦੀ ਹੱਡੀ ਕਰਾਰ ਦਿੱਤਾ। ਸਿੱਧੂ ਨੇ ਕਿਹਾ ਕਿ ਐਫਸੀਆਈ ਆਪਣੇ ਇਸ ਫੈਸਲੇ ਨਾਲ ਆੜਤੀਆਂ ਅਤੇ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਆਪਣੀਆਂ ਨੀਤੀਆਂ ਨਾਲ ਕਿਸਾਨਾਂ ਅਤੇ ਗਰੀਬ ਲੋਕਾਂ ਮਾਰ ਰਹੀ ਹੈ।

- Advertisement -

Share this Article
Leave a comment