ਤਿੰਨ ਮੈਂਬਰੀ ਕਮੇਟੀ ਅੱਗੇ ਆਪਣਾ ਪੱਖ ਰੱਖਣ ਲਈ ਨਵਜੋਤ ਸਿੰਘ ਸਿੱਧੂ ਪੁੱਜੇ ਦਿੱਲੀ

TeamGlobalPunjab
1 Min Read

ਨਵੀਂ ਦਿੱਲੀ: ਪੰਜਾਬ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣ ਲਈ ਅੱਜ ਦੂਜੇ ਦਿਨ ਪੰਜਾਬ ਦੇ ਮੰਤਰੀ ਤੇ ਵਿਧਾਇਕ ਪਹੁੰਚ ਰਹੇ ਹਨ।

ਨਵਜੋਤ ਸਿੰਘ ਸਿੱਧੂ ਵੀ ਕਮੇਟੀ ਕੋਲ ਅਪਣਾ ਪੱਖ ਰੱਖਣ ਪਹੁੰਚੇ ਚੁੱਕੇ ਹਨ, ਪਰ ਉਨ੍ਹਾਂ ਵਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀ ਕੀਤੀ ਗਈ। ਇਸ ਤੋਂ ਇਲਾਵਾ ਪ੍ਰਗਟ ਸਿੰਘ ਵੀ ਪਹੁੰਚ ਚੁੱਕੇ ਹਨ।

ਇਨ੍ਹਾਂ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ , ਹਰਦਿਆਲ ਸਿੰਘ ਕੰਬੋਜ , ਵਿਧਾਇਕ ਮਦਨ ਲਾਲ ਜਲਾਲਪੁਰ, ਰਮਨਜੀਤ ਸਿੰਘ ਸਿੱਕੀ, ਹਰਦਿਆਲ ਕੰਬੋਜ ਅਤੇ ਨਿਰਮਲ ਸਿੰਘ ਸ਼ਤਰਾਣਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ-ਨਾਲ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਪਹੁੰਚੇ।

- Advertisement -

- Advertisement -
Share this Article
Leave a comment