ਨਵਜੋਤ ਸਿੱਧੂ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਜ ਅੱਜ ਸੁਣਾਏਗੀ ਫੈਸਲਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਚੱਲ ਰਹੇ ਰੋਡਰੇਜ ਮਾਮਲੇ ਵਿੱਚ ਮੁੜ ਵਿਚਾਰ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਸਿੱਧੂ ਖਿਲਾਫ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਅੱਜ ਸੁਣਵਾਈ ਕਰੇਗੀ। ਇਹ ਘਟਨਾ 1988 ਦੀ ਹੈ, ਜਦੋਂ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ‘ਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਦੋਸ਼ ਹਨ ਕਿ ਉਨ੍ਹਾਂ ਵਿਚਾਲੇ ਹੱਥੋਪਾਈ ਵੀ ਹੋਈ ਸੀ ਤੇ ਜਿਸ ਵਿੱਚ ਸਿੱਧੂ ਨੇ ਬਜ਼ੁਰਗ ਗੁਰਨਾਮ ਸਿੰਘ ਨੂੰ ਮੁੱਕਾ ਮਾਰ ਦਿੱਤਾ ਸੀ ਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ।

ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਸਿੱਧੂ ਨੂੰ 10 ਲੱਖ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਜਿਸ ਦੇ ਖਿਲਾਫ਼ ਪੀੜਤ ਧਿਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ।

ਜਿਸ ਦੇ ਜਵਾਬ ‘ਚ ਸਿੱਧੂ ਨੇ ਕ੍ਰਿਕਟ ਅਤੇ ਰਾਜਨੀਤੀ ‘ਚ ਆਪਣੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਪਟੀਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਪਿਛਲੇ 3 ਦਹਾਕਿਆਂ ਤੋਂ ਉਨ੍ਹਾਂ ਦਾ ਸਿਆਸੀ ਅਤੇ ਖੇਡ ਕਰੀਅਰ ਬੇਦਾਗ ਰਿਹਾ ਹੈ। ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਹੀ ਨਹੀਂ ਸਗੋਂ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਨੇ ਲੋਕਾਂ ਦੇ ਭਲੇ ਲਈ ਕਈ ਕੰਮ ਕੀਤੇ ਹਨ। ਉਸ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਸ ਨੂੰ ਦਿੱਤੀ ਗਈ 1000 ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.