ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਦੱਸਿਆ ‘ਮਿਸਗਾਈਡਿਡ ਮਿਜ਼ਾਇਲ’ ਤਾਂ ਸਿੱਧੂ ਨੇ ਵੀ ਦਿੱਤਾ ਠੋਕਵਾਂ ਜਵਾਬ

TeamGlobalPunjab
2 Min Read

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਟਵੀਟ ਕਰਕੇ ਮੋੜਵਾਂ ਜਵਾਬ ਦਿੱਤਾ ਹੈ। ਅਸਲ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਨੂੰ ਮਿਸਗਾਈਡਿਡ ਮਿਜ਼ਾਇਲ ਦੱਸਿਆ ਜਿਸ ਦੇ ਜਵਾਬ ‘ਚ ਸਿੱਧੂ ਨੇ ਟਵੀਟ ਕੀਤਾ ਹੈ।

ਨਵਜੋਤ ਸਿੱਧੂ ਨੇ ਟਵੀਟ ਕਰਕੇ ਲਿਖਿਆ ਕਿ, ਜਦੋਂ ਤੱਕ ਮੈਂ ਤੁਹਾਡੇ ਭ੍ਰਿਸ਼ਟ ਕਾਰੋਬਾਰ ਨੂੰ ਖਤਮ ਨਹੀਂ ਕਰ ਦਿੰਦਾ, ਮੈਂ ਚੁੱਪ ਨਹੀਂ ਬੈਠਾਂਗਾ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਖੰਡਰਾਂ ‘ਤੇ ਬਣੇ ਤੁਹਾਡੇ ਸੁੱਖ ਵਿਲਾਸ ਨੂੰ ਖ਼ਤਮ ਕਰਕੇ ਪੰਜਾਬ ਦੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਪਬਲਿਕ ਸਕੂਲ ਅਤੇ ਪਬਲਿਕ ਹਸਪਤਾਲ ਨਹੀਂ ਬਣਾਇਆ ਜਾਂਦਾ, ਮੈਂ ਨਹੀਂ ਝੁਕਾਂਗਾ।

ਸੁਖਬੀਰ ਸਿੰਘ ਬਾਦਲ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮਿਸਗਾਈਡਿਡ ਮਿਜ਼ਾਇਲ ਦੱਸਦਿਆਂ ਕਿਹਾ ਸੀ ਕਿ ਉਹ ਕੰਟਰੋਲ ‘ਚ ਨਹੀਂ ਹੈ ਅਤੇ ਪਤਾ ਨਹੀਂ ਕਿੱਧਰ ਨੂੰ ਚਲ ਜਾਵੇ ਅਤੇ ਕਿਤੇ ਵੀ ਫੱਟ ਜਾਵੇ। ਸੁਖਬੀਰ ਨੇ ਕਿਹਾ ਸੀ ਕਿ ਪੰਜਾਬ ਨੂੰ ਇਸ ਸਮੇਂ ਐਕਟਿੰਗ ਵਾਲੇ ਵਿਅਕਤੀ ਦੀ ਜ਼ਰੂਰਤ ਨਹੀਂ, ਸਗੋਂ ਅਜਿਹਾ ਲੀਡਰ ਚਾਹੀਦਾ ਹੈ, ਜੋ ਸੂਬੇ ਦੇ ਵਿਕਾਸ ਬਾਰੇ ਸੋਚ ਸਕੇ, ਜਿਸ ਦਾ ਜਵਾਬ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਸੁਖਬੀਰ ਬਾਦਲ ਨੂੰ ਦਿੱਤਾ ਗਿਆ ਹੈ।

Share this Article
Leave a comment