ਚੰਡੀਗੜ੍ਹ – ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਪੰਜ ਰਾਜਾਂ ਚ ਵਿਧਾਨਸਭਾ ਚੋਣਾਂ ਦੇ ਵਿੱਚ ਕਾਂਗਰਸ ਦੀ ਹਾਰ ਹੋਣ ਤੋਂ ਬਾਅਦ ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਂ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗ ਲਿਆ ਸੀ । ਜਿਸ ਦੇ ਚਲਦੇ ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣਾ ਲਿਖਤ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਤੇ ਸਾਂਝੀ ਕੀਤੀ ਹੈ।
As desired by the Congress President I have sent my resignation … pic.twitter.com/Xq2Ne1SyjJ
— Navjot Singh Sidhu (@sherryontopp) March 16, 2022