ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਛੱਡਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਸਿਆਸਤ ਭਖ ਗਈ ਹੈ ਤੇ ਕਈ ਆਗੂ ਜਾਖੜ ਦੇ ਹੱਕ ‘ਚ ਖੜ੍ਹੇ ਹੋ ਰਹੇ ਹਨ। ਉਸੇ ਤਰ੍ਹਾਂ ਨਵਜੋਤ ਸਿੱਧੂ ਨੇ ਵੀ ਸੁਨੀਲ ਜਾਖੜ ਦੇ ਹੱਕ ‘ਚ ਵੱਡਾ ਬਿਆਨ ਦਿੱਤਾ ਹੈ।
ਨਵਜੋਤ ਸਿੱਧੂ ਨੇ ਟਵੀਟ ਕਰਕੇ ਲਿਖਿਆ, ‘ਕਾਂਗਰਸ ਸੁਨੀਲ ਜਾਖੜ ਨੂੰ ਨਾ ਗਵਾਏ… ਸੁਨੀਲ ਜਾਖੜ ਇੱਕ ਬੇਸ਼ਕੀਮਤੀ ਆਗੂ ਹਨ… ਜੇਕਰ ਕੋਈ ਮੱਤਭੇਦ ਹੈ ਤਾਂ ਕਿਸੇ ਵੀ ਮਤਭੇਦ ਨੂੰ ਬੈਠ ਹੱਲ ਕੀਤਾ ਜਾ ਸਕਦਾ ਹੈ।‘
The congress should not loose #sunilkjakhar …. Is an asset worth his weight in gold …. Any differences can be resolved on the table
— Navjot Singh Sidhu (@sherryontopp) May 14, 2022
ਦੱਸਣਯੋਗ ਹੈ ਕਿ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋਕੇ ਕਾਂਗਰਸ ਖਿਲਾਫ ਭੜਾਸ ਕੱਢੀ। ਜਾਖੜ ਕਾਫ਼ੀ ਸਮੇਂ ਤੋਂ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸਨ, ਉਨ੍ਹਾਂ ਦੀ ਨਾਰਾਜ਼ਗੀ ਸਭ ਤੋਂ ਪਹਿਲਾਂ ਉਦੋਂ ਸ਼ੁਰੂ ਹੋਈ ਜਦੋਂ ਸੁਨੀਲ ਜਾਖੜ ਨੂੰ ਹਟਾ ਕੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਸੁਨੀਲ ਜਾਖੜ ਵੱਲੋਂ ਕੀਤੀ ਗਈ ਟਿੱਪਣੀ ਕਾਰਨ ਕਾਫੀ ਵਿਵਾਦ ਪੈਦਾ ਹੋ ਗਿਆ ਸੀ। ਇਸ ਤੋਂ ਇਲਾਵਾ ਐੱਸਸੀ ਭਾਈਚਾਰੇ ਦੀਆਂ ਭਾਵਨਾਵਾਂ ਆਹਤ ਹੋਣ ਕਾਰਨ ਪੂਰੇ ਪੰਜਾਬ ਵਿਚ ਸੁਨੀਲ ਜਾਖੜ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸ ਮੁੱਦੇ ‘ਤੇ ਹੀ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਤਲਬ ਵੀ ਕੀਤਾ ਸੀ ਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ, ਪਰ ਸੁਨੀਲ ਜਾਖੜ ਨੇ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਸੀ ਅਤੇ ਅੱਜ ਪਾਰਟੀ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਦਿੱਤਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.