ਨਵੀਂ ਦਿੱਲੀ : ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਅੱਜ ਦਿੱਲੀ ਤਲਬ ਕੀਤਾ ਹੈ। ਨਵਜੋਤ ਸਿੱਧੂ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਮੁਲਾਕਾਤ ਕਰਨਗੇ।
ਨਵਜੋਤ ਸਿੱਧੂ 11 ਵਜੇ ਦੇ ਲਗਭਗ ਪਟਿਆਲਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ, ਉਨ੍ਹਾਂ ਨੇ ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਬੁਲਾਵਾ ਆਇਆ ਸੀ ਜਿਸ ਤਹਿਤ ਹੀ ਉਹ ਦਿੱਲੀ ਜਾ ਰਹੇ ਹਨ।
ਸਭ ਦੀਆਂ ਨਜ਼ਰਾਂ ਹੁਣ ਨਵਜੋਤ ਸਿੱਧੂ ਨਾਲ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ‘ਤੇ ਟਿੱਕ ਗਈਆਂ ਹਨ। ਉੱਥੇ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਉੱਥੇ ਹੀ ਪਿਛਲੇ ਦਿਨੀਂ ਰਾਹੁਲ ਗਾਂਧੀ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਵੀ ਗੱਲਬਾਤ ਕਰ ਚੁੱਕੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਰਾਹੁਲ ਕਿਸੇ ਫ਼ੈਸਲੇ ‘ਤੇ ਪਹੁੰਚਣ ਤੋਂ ਪਹਿਲਾਂ ਸਿੱਧੂ ਦਾ ਪੱਖ ਵੀ ਜਾਣਨਾ ਚਾਹੁੰਦੇ ਹਨ।