ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਜਾਂ ਨਹੀਂ ਅੱਜ ਆਵੇਗਾ ਹਾਈਕਮਾਨ ਦਾ ਫੈਸਲਾ

TeamGlobalPunjab
2 Min Read

ਚੰਡੀਗੜ੍ਹ/ਨਵੀਂ ਦਿੱਲੀ – ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਜਾਂ ਨਹੀਂ ਇਹ ਅੱਜ ਤੈਅ ਹੋ ਜਾਵੇਗਾ। ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬੀਤੇ ਦਿਨੀ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਹਾਈ ਕਮਾਨ ਨਾਲ ਮੁਲਾਕਾਤ ਕੀਤੀ ਸੀ।

ਇਸ ਬੈਠਕ ਵਿੱਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਅਤੇ ਸੂਬਾ ਕਾਂਗਰਸ ਨਾਲ ਸਬੰਧਤ ਮੁੱਦੇ ਹਾਈਕਮਾਨ ਅੱਗੇ ਰੱਖੇ ਸਨ। ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਲਗਾਏ ਗਏ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਸਵਾਲ ਖੜ੍ਹੇ ਕੀਤੇ ਸਨ, ਜਿਸ ਤੋਂ ਨਾਰਾਜ਼ ਹੋ ਕੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਸਿੱਧੂ ਦਾ ਅਸਤੀਫਾ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਤੇ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਸੀ।

ਕਾਂਗਰਸ ਹਾਈਕਮਾਨ ਨਾਲ ਗੱਲਬਾਤ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਲੀਡਰ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਦੀ ਲੀਡਰਸ਼ਿਪ ਤੇ ਪੂਰਾ ਭਰੋਸਾ ਕਿਉਂ ਪੰਜਾਬ ਅਤੇ ਸੂਬਾ ਕਾਂਗਰਸ ਦੇ ਹਿੱਤਾਂ ਵਿੱਚ ਫ਼ੈਸਲੇ ਲੈਣਗੇ। ਹਾਲਾਂਕਿ ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਅਤੇ ਹਾਈਕਮਾਨ ਦਰਮਿਆਨ ਅਸਤੀਫੇ ਨੂੰ ਲੈ ਕੇ ਕੀ ਕੁਝ ਗੱਲਬਾਤ ਹੋਈ ਇਸ ਬਾਰੇ ਸਿੱਧੂ ਨੇ ਕੋਈ ਜ਼ਿਕਰ ਨਹੀਂ ਕੀਤਾ। ਪਰ ਸਿੱਧੂ ਦੇ ਬਿਆਨਾਂ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫ਼ਾ ਨਾਂ ਮਨਜ਼ੂਰ ਕੀਤਾ ਹੋਵੇਗਾ। ਅੱਜ ਇਸ ਦੀ ਅਧਿਕਾਰਿਕ ਤੌਰ ‘ਤੇ ਪੁਸ਼ਟੀ ਹੋ ਜਾਵੇਗੀ।

Share this Article
Leave a comment