ਬੁਰਜ ਜਵਾਹਰ ਸਿੰਘ ਵਾਲਾ ਪੁੱਜੇ ਸਿੱਧੂ, ਕਿਹਾ ਮੈਨੂੰ ਵਿਸ਼ਵਾਸ ਹੈ ਕਿ ਇਨਸਾਫ ਮਿਲੇਗਾ

TeamGlobalPunjab
1 Min Read

ਫਰੀਦਕੋਟ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪੁੱਜੇ। ਉਹ ਇੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਅਜਿਹੀਆਂ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਪੀੜ੍ਹੀ ਦਰ ਪੀੜ੍ਹੀ ਯਾਦ ਰੱਖੀਆਂ ਜਾਣ। ਨਵਜੋਤ ਸਿੱਧੂ ਨੇ ਪਿੰਡ ਵਾਲਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਨਸਾਫ ਮਿਲੇਗਾ ਤੇ ਗੁਰੂ ਸਾਹਿਬ ਨੇ ਇਹ ਸਭ ਖ਼ੁਦ ਹੀ ਕਰ ਦੇਣਾ ਹੈ। ਸਿੱਧੂ ਨੇ ਕਿਹਾ ਕਿ ਨਿਆ ਦਾ ਪ੍ਰਕਾਸ਼ ਹੋਵੇਗਾ ਜਿਸਨੇ ਇੱਕ ਮਿਸਾਲ ਕਾਇਮ ਕਰਨੀ ਹੈ।

Share this Article
Leave a comment