ਲੁਧਿਆਣਾ ‘ਚ ਨਵਜੋਤ ਸਿੱਧੂ ਦੇ ਸਵਾਗਤ ਲਈ ਲੱਗੇ ਪੋਸਟਰ, ਰਿਹਾਈ ‘ਤੇ ਸਸਪੈਂਸ ਬਰਕਰਾਰ

Prabhjot Kaur
2 Min Read

ਲੁਧਿਆਣਾ: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਜੇਲ੍ਹ ‘ਚ ਬੰਦ ਹਨ ਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਹਾਲੇ ਵੀ ਸਸਪੈਂਸ ਬਰਕਰਾਰ ਹੈ। ਪਰ ਲੁਧਿਆਣਾ ‘ਚ ਉਨ੍ਹਾਂ ਦੇ ਦੇਰ ਰਾਤ ਸਵਾਗਤੀ ਬੋਰਡ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਤੇ ਨਵਜੋਤ ਸਿੱਧੂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਲਿਖਿਆ ਗਿਆ ਹੈ, ਨਵਜੋਤ ਸਿੱਧੂ ਦੇ ਨਾਲ ਉਨ੍ਹਾ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਦੀ ਨਾਲ ਤਸਵੀਰ ਲੱਗੀ ਹੈ।

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੂੰ 1988 ਦੇ ਇੱਕ ਰੋਡ ਰੇਜ ਮਾਮਲੇ ‘ਚ ਇੱਕ ਸਾਲ ਦੀ ਸਜ਼ਾ ਹੋਈ ਸੀ। ਰਿਪੋਰਟਾਂ ਮੁਤਾਬਕ ਮੰਨਿਆ ਜਾ ਰਿਹਾ ਹੈ ਕੇ ਨਵਜੋਤ ਸਿੱਧੂ ਦੀ 4 ਮਹੀਨੇ ਦੀ ਸਜ਼ਾ ਵੀ ਮੁਆਫ ਕੀਤੀ ਜਾ ਰਹੀ ਹੈ ਤੇ ਸਿੱਧੂ ਨੇ ਨਾਲ ਹੋਰ ਵੀ ਕਈ ਕੈਦੀ 26 ਜਨਵਰੀ ਨੂੰ ਰਿਹਾਅ ਕੀਤੇ ਜਾਣੇ ਹਨ।

ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਹੋਰ ਵੀ ਕੈਦੀਆਂ ਦੀ ਪੰਜਾਬ ਸਰਕਾਰ ਨੇ ਸੂਚੀ ਬਣਾਈ ਸੀ ਪਰ ਦੱਸਿਆ ਜਾ ਰਿਹਾ ਹੈ ਕੇ ਇਹ ਸੂਚੀ ਪੰਜਾਬ ਦੀ ਕੈਬਨਿਟ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਨਹੀਂ ਭੇਜੀ ਗਈ। ਇਸ ਕਰਕੇ ਲਗਾਤਾਰ ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨੂੰ ਲੈ ਕੇ ਸੂਬਾ ਸਰਕਾਰ ਤੇ ਸਵਾਲ ਖੜੇ ਹੋ ਰਹੇ ਹਨ। ਉੱਥੇ ਹੀ ਦੂਜੇ ਪਾਸੇ 30 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਖਤਮ ਹੋਣ ਜਾ ਰਹੀ ਹੈ, ਜਿਸ ‘ਚ ਨਵਜੋਤ ਸਿੱਧੂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾ ਦੀ ਪਤਨੀ ਨਵਜੋਤ ਕੌਰ ਵੀ ਬੀਤੇ ਦਿਨੀਂ ਰਾਹੁਲ ਗਾਂਧੀ ਨਾਲ ਇਸ ਯਾਤਰਾ ‘ਚ ਸ਼ਾਮਿਲ ਹੋਈ ਸੀ ਹੁਣ 26 ਨੂੰ ਜੇਕਰ ਰਿਹਾਈ ਹੁੰਦੀ ਹੈ ਤਾਂ ਨਵਜੋਤ ਸਿੱਧੂ ਇਸ ਯਾਤਰਾ ‘ਚ ਸ਼ਾਮਲ ਹੋਣਗੇ ਜਾਂ ਨਹੀਂ ਇਸ ‘ਤੇ ਵੀ ਸਸਪੈਂਸ ਬਰਕਰਾਰ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment