ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਅੱਜ ਦੂਜਾ ਆਪਰੇਸ਼ਨ, ਕੈਂਸਰ ਨਾਲ ਜੰਗ ਜਾਰੀ

Prabhjot Kaur
3 Min Read

ਚੰਡੀਗੜ੍ਹ: ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਦੀ ਕੈਂਸਰ ਨਾਲ ਜੰਗ ਜਾਰੀ ਹੈ। ਅੱਜ ਉਨ੍ਹਾਂ ਦਾ ਦੂਜਾ ਆਪਰੇਸ਼ਨ ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਹੋਵੇਗਾ। ਇਸ ਸਬੰਧੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਨਾਲ ਜੁੜੀ ਇਕ ਪੋਸਟ ਪਾਈ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਉਨ੍ਹਾਂ ਦੀ ਪਤਨੀ ਦਾ ਛਾਤੀ ਦੇ ਕੈਂਸਰ ਨਾਲ ਸਬੰਧਤ ਦੂਜਾ ਅਪਰੇਸ਼ਨ ਹੋਵੇਗਾ।

- Advertisement -

ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ। ਪਰ ਲਗਭਗ ਦੋ ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਾਫ ਕਰ ਦਿੱਤਾ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਤਨੀ ਡਾ. ਨਵਜੋਤ ਕੌਰ ਦਾ ਹਾਲੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਹਨਾਂ ਬਾਰੇ ਕੋਈ ਵੀ ਕਿਆਸ ਲਗਾਉਣੇ ਬੰਦ ਹੋਣੇ ਚਾਹੀਦੇ ਹਨ।”

ਨਵਜੋਤ ਸਿੰਘ ਸਿੱਧੂ ਨੇ ਵੀ ਕੈਂਸਰ ਵਿਰੁੱਧ ਲੜਾਈ ਵਿੱਚ ਡਾ.ਨਵਜੋਤ ਕੌਰ ਦਾ ਪੂਰਾ ਸਾਥ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਡਾਕਟਰ ਸਿੱਧੂ ਦਾ ਹੱਥ ਫੜ ਕੇ ਹਰ ਕੀਮੋਥੈਰੇਪੀ ਪੂਰੀ ਕੀਤੀ। ਉਸ ਨੂੰ ਆਪਣੇ ਹੱਥਾਂ ਨਾਲ ਖਾਣਾ ਖੁਆਇਆ ਅਤੇ ਕੀਮੋਥੈਰੇਪੀ ਟੀਮ ਦਾ ਧੰਨਵਾਦ ਕੀਤਾ। ਇਸ ਔਖੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਵੀ ਸਿਆਸਤ ਤੋਂ ਦੂਰ ਰਹੇ। ਉਸ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਹੀ ਦਿੱਤਾ।

ਹਰ ਕੀਮੋਥੈਰੇਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਕਦੇ ਕੁਦਰਤ ਦੀ ਯਾਤਰਾ ‘ਤੇ ਅਤੇ ਕਦੇ ਰੂਹਾਨੀ ਯਾਤਰਾ ‘ਤੇ ਲੈ ਕੇ ਜਾਂਦੇ ਸਨ। ਇਹਨਾਂ ਵਿੱਚੋਂ ਜ਼ਿਆਦਾਤਰ ਯਾਤਰਾਵਾਂ ਉਸਨੇ ਆਪਣੇ ਦੋਵੇ ਬੱਚਿਆਂ ਨਾਲ ਵੀ ਕੀਤੀਆਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -
Share this Article
Leave a comment